12 ਸਤੰਬਰ 2024: ਬਟਾਲਾ ਦੇ ਰਾਧਾ ਕ੍ਰਿਸ਼ਨ ਕਲੋਨੀ ਵਿਖੇ ਕੁਝ ਨੌਜਵਾਨਾਂ ਵੱਲੋਂ ਆਪਸੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਮਾਮਲਾ ਸਾਮਣੇ ਆਇਆ ਹੈ ਜਿਸ ‘ਚ ਇਕ ਨੌਜਵਾਨ ਦੇ ਗੋਲੀ ਵੱਜੀ ਹੈ ਅਧਿਕਾਰੀਆਂ ਦੱਸਿਆ ਜਿਸ ਨੌਜਵਾਨ ਦੇ ਗੋਲੀ ਲੱਗੀ ਹੈ ਉਸ ਦਾ ਨਾਮ ਦਮਨ ਗੁਰਾਇਆ ਹੈ ਜਿਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਪੂਰੀ ਸੱਚਾਈ ਜਲਦੀ ਸਾਹਮਣੇ ਲਿਆਂਦੀ ਜਾਵੇਗੀ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਜਿਸ ਕਲੋਨੀ ਵਿੱਚ ਗੋਲੀ ਚੱਲੀ ਹੈ ਉੱਥੇ ਇੱਕ ਰਾਜਨੀਤਿਕ ਆਗੂ ਦੇ ਗਗੰਨਮੈਨ ਵੱਲੋਂ ਬੜੀ ਮੁਸ਼ੱਕਤ ਤੋਂ ਬਾਅਦ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਤੇ ਉਸ ਪਾਸੋਂ ਪਿਸਟਲ ਵੀ ਬਰਾਮਦ ਕਰ ਲਈ ਗਈ ਹੈ ।
ਬਟਾਲਾ ਰਿਪੋਰਟਰ: ਵਿੱਕੀ ਮਲਿਕ