ਬਟਾਲਾ : ਸ਼ਰਾਬ ਦੇ ਠੇਕੇ ਰਹਿਣਗੇ CLOSED

ਬਟਾਲਾ 5 ਸਤੰਬਰ 2024 : ਕੁਲੈਕਟਰ ਕਮ ਡਿਪਟੀ ਕਮਿਸ਼ਨਰ ਆਬਕਾਰੀ ਵਿਭਾਗ (Collector cum Deputy Commissioner Excise Department) ਜਲੰਧਰ ਜ਼ੋਨ ਨੇ ਅੱਜ ਇੱਕ ਅਹਿਮ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੁਕਮ ਜਾਰੀ ਕਰਦਿਆਂ ਬਟਾਲਾ ਵਿੱਚ ਸ਼ਰਾਬ ਦੇ ਕਾਰੋਬਾਰੀਆਂ ਦੇ ਧੜੇ ਨੂੰ ਵੱਡਾ ਝਟਕਾ ਦਿੱਤਾ ਹੈ| ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਆਬਕਾਰੀ ਵਿਭਾਗ ਦੇ ਵੱਲੋਂ ਠੇਕੇ ਇੱਕ ਦਿਨ ਲਈ ਬੰਦ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤਹਿਤ ਅੱਜ 5 ਸਤੰਬਰ ਨੂੰ ਬਟਾਲਾ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

ਡੀਟੀਸੀ ਜਲੰਧਰ ਸੁਰਿੰਦਰ ਗਰਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਬਕਾਰੀ ਇੰਸਪੈਕਟਰ ਸੁਰਿੰਦਰ ਕਾਹਲੋਂ ਨੇ ਆਪਣੀ ਟੀਮ ਸਮੇਤ 31 ਜੁਲਾਈ 2024 ਨੂੰ ਕੋਟਲੀ ਸਰਨਾ, ਪਠਾਨਕੋਟ ਵਿਖੇ ਨਾਕਾਬੰਦੀ ਕੀਤੀ ਸੀ। ਜਿਸ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਡੀ.ਟੀ.ਸੀ ਗਰਗ ਦੇ ਹੁਕਮਾਂ ਅਨੁਸਾਰ ਜਦੋਂ ਐਕਸਾਈਜ਼ ਟੀਮ (Excise team) ਨੇ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਦੀ ਐਫਆਈਆਰ (FIR) ਥਾਣਾ ਸਦਰ ਪਠਾਨਕੋਟ ਵਿਖੇ ਦਰਜ ਕੀਤੀ ਗਈ।

ਡੀ.ਟੀ.ਸੀ ਦੇ ਅਨੁਸਾਰ ਜਦੋਂ ਜ਼ਬਤ ਕੀਤੀ ਗਈ ਸ਼ਰਾਬ ਦੀ ਜਾਂਚ ਕੀਤੀ ਗਈ ਤਾਂ ਇਹ ਬਟਾਲਾ ਦੇ ਇੱਕ ਠੇਕੇਦਾਰ ਗਰੁੱਪ ਦੀ ਪਾਈ ਗਈ, ਜਿਸ ਤੋਂ ਬਾਅਦ ਪਤਾ ਲੱਗਿਆ ਕਿ ਆਰ.ਕੇ.ਐਂਟਰਪ੍ਰਾਈਜ਼ ਗਰੁੱਪ ਨੇ ਆਬਕਾਰੀ ਐਕਟ ਦੀ ਉਲੰਘਣਾ ਕੀਤੀ ਹੈ, ਜਿਸ ਲਈ ਬਟਾਲਾ ਵਿੱਚ ਇਸ ਗਿਰੋਹ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਤੇ ਠੇਕੇ ਇੱਕ ਦਿਨ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

 

Scroll to Top