Batala News: ਪੰਜਾਬ ਪੁਲਿਸ ਦਾ ਨਿਵੇਕਲਾ ਉਪਰਾਲਾ, ਸ਼ੁਰੂ ਕੀਤੀ ਗਈ “ਸੰਪਰਕ ਮੁਹਿੰਮ

15 ਨਵੰਬਰ 2024: ਪੰਜਾਬ ਪੁਲਿਸ (punjab police) ਵਲੋਂ ‘ਸੰਪਰਕ’ ਪੰਜਾਬ ਪਬਲਿਕ ਆਊਟਰੀਚ ਪ੍ਰੋਗਰਾਮ ਤਹਿਤ ਅੱਜ ਬਟਾਲਾ ਵਿਖੇ ਐਸ.ਐਸ.ਪੀ ਬਟਾਲਾ (batala) ਅਤੇ ਹੋਰਨਾ ਪੁਲਿਸ ਅਧਿਕਾਰੀਆ ਵਲੋ ਬਟਾਲਾ ਵਾਸੀਆ ਨਾਲ ਅਹਿਮ ਮੀਟਿੰਗ (meeting) ਕੀਤੀ ਗਈ। ਜਿਸ ਵਿੱਚ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਮੋਹਤਬਰ ਵਿਅਕਤੀ,ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਨਅਤਕਾਰਾਂ, ਬੁੱਧੀਜੀਵੀ ਵਰਗ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਸ਼ਿਰਕਤ ਕੀਤੀ।

ਇਸ ਮੌਕੇ ਗੱਲ ਕਰਦਿਆਂ ਐਸ.ਐਸ ਪੀ. (ssp) ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ ਸੀ, ਤੇ ਅੱਜ ‘ਸੰਪਰਕ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ ਹੈ। ਐਸ.ਐਸ.ਪੀ ਬਟਾਲਾ ਨੇ ਕਿਹਾ ਮੀਟਿੰਗ ਕਰਨ ਦਾ ਮੁੱਖ ਮਕਸਦ ਇਹੀ ਹੈ ਕਿ ਪੁਲਿਸ ਤੇ ਲੋਕਾਂ ਵਿੱਚ ਵਧੀਆ ਤਾਲਮੇਲ ਬਣਿਆ ਰਹੇ ਅਤੇ ਜ਼ਮੀਨੀ ਪੱਧਰ ’ਤੇ ਮੁਸ਼ਕਿਲਾਂ ਸੁਣ ਕੇ ਉਨਾਂ ਨੂੰ ਹੱਲ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਪੁਲਿਸ ਜ਼ਿਲ੍ਹਾਂ ਬਟਾਲਾ ਵਿੱਚ ਪੁਲਿਸ ਤੇ ਲੋਕਾਂ ਦੇ ਵਿਚਕਾਰ ਤਾਲਮੇਲ ਹੋਣਾ ਜਰੂਰੀ ਹੈ ਅਤੇ ਇਸ ਮਨਸ਼ਾ ਨਾਲ ਮੀਟਿੰਗ ਕਰਕੇ ਕੀਮਤੀ ਸੁਝਾਅ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿਗਾਂ ਪੁਲਿਸ ਜਿਲ੍ਹਾ ਬਟਾਲਾ ਦੀਆਂ ਸਾਰੀਆਂ ਸਬ-ਡਵੀਜਨਾਂ ਵਿੱਚ ਕੀਤੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਤੇ ਲੋਕਾਂ ਨੇ ਐਸ.ਐਸ.ਪੀ ਦੇ ਧਿਆਨ ਵਿੱਚ ਵੱਖ-ਵੱਖ ਮੁੱਦੇ ਲਿਆਂਦੇ ਤੇ ਕੀਮਤੀ ਸੁਝਾਅ ਵੀ ਦਿੱਤੇ।

ਮੀਟਿੰਗ ਵਿੱਚ ਹਾਜਰੀਨ ਵਲੋਂ ਬਟਾਲਾ ਸ਼ਹਿਰ ਵਿਚ ਟਰੈਫਿਕ ਦੀ ਸਮੱਸਿਆ, ਚਾਈਨਾ ਡੋਰ ਦੀ ਵਿਕਰੀ,ਚੋਰੀ ਤੇ ਲੁੱਟਾਂ ਦੀਆਂ ਘਟਨਾਵਾਂ, ਏਜੰਟਾਂ, ਨਸ਼ੇ, ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਸਮੇਂ ਆਵਾਰਾਗਰਦੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ, ਬੁਲੇਟ ਤੇ ਪਟਾਖੇ ਮਾਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਸਮੇਤ ਵੱਖ-ਵੱਖ ਮੁੱਦੇ ਸਾਹਮਣੇ ਧਿਆਨ ਵਿੱਚ ਲਿਆਂਦੇ ਗਏ।

Scroll to Top