Batala police

ਬਟਾਲਾ ਪੁਲਿਸ ਨੇ ਨਾਮੀ ਗੈਂਗ ਦੇ ਪੰਜ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਚੰਡੀਗੜ੍ਹ 01 ਨਵੰਬਰ 2022: ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਗੈਂਗਸਟਰਵਾਦ ‘ਤੇ ਠੱਲ੍ਹ ਪਾਉਣ ਲਈ ਹਰ ਜ਼ਿਲ੍ਹੇ ਵਿਚ ਅਕਸਰ ਹੀ ਤਲਾਸ਼ੀ ਮੁਹਿੰਮ ਚਲਾਈ ਜਾਂਦੀਆਂ ਹਨ, ਤਾਂ ਜੋ ਕੋਈ ਅਣ-ਸੁਖਣਾਵੀਂ ਘਟਨਾ ਨਾ ਵਾਪਰੇ | ਇਸੇ ਤਹਿਤ ਅੱਜ ਬਟਾਲਾ ਪੁਲਿਸ (Batala police) ਵਲੋਂ ਲਵ /ਨੰਦੂ ਗੈਂਗ ਦੇ ਪੰਜ ਮੈਂਬਰਾਂ ਨੂੰ 3 ਪਿਸਤੌਲਾਂ, 40 ਦੇ ਕਰੀਬ ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ|

ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਇਨ੍ਹਾਂ ਗੈਂਗਸਟਰਾਂ ਵਲੋਂ ਜ਼ਿਲ੍ਹਾ ਗੁਰਦਾਸਪੁਰ, ਬਟਾਲਾ ਅਤੇ ਹੁਸ਼ਿਆਰਪੁਰ ਇਲਾਕੇ ‘ਚ ਵੱਖ ਵੱਖ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ | ਇਨ੍ਹਾਂ ਕੋਲੋਂ ਪੁਲਿਸ ਨੇ ਇਕ ਸਵਿਫਟ ਗੱਡੀ ਵੀ ਬਰਾਮਦ ਕੀਤੀ ਹੈ |

Scroll to Top