Batala police

ਬਟਾਲਾ ਪੁਲਿਸ ਵਲੋਂ ਤਿੰਨ ਨੌਜਵਾਨ ਦੋ ਦੇਸੀ ਪਿਸਤੌਲ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਬਟਾਲਾ 12 ਸਤੰਬਰ 2022: ਬਟਾਲਾ ਪੁਲਿਸ (Batala police) ਵਲੋਂ ਕਾਨਫਰੰਸ ਕਰ ਦਾਅਵਾ ਕੀਤਾ ਗਿਆ ਕਿ ਉਹਨਾਂ ਦੀ ਸੀ.ਈ.ਏ ਪੁਲਿਸ ਟੀਮ ਵਲੋਂ ਤਿੰਨ ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਜਲਦ ਅਮੀਰ ਹੋਣ ਦੀ ਚਾਹਤ ਨਾਲ ਛੋਟੀ ਉਮਰ ਤੋਂ ਹੀ ਅਪਰਾਧਿਕ ਗਤੀਵਿਧੀਆਂ ‘ਚ ਜੁੜੇ ਸਨ |

ਉਥੇ ਹੀ ਬਟਾਲਾ ਪੁਲਿਸ (Batala police) ਦੇ ਐੱਸ. ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਤਿੰਨ ਨੌਜਵਾਨ ਰਣਜੋਧ ਸਿੰਘ , ਡੇਵਿਡ ਮਸੀਹ ਅਤੇ ਸੁਨੀਲ ਖ਼ਿਲਾਫ ਪਹਿਲਾ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਅਤੇ ਚੋਰੀ ਕੀਤੇ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ |

batala police

ਇਸਦੇ ਨਾਲ ਹੀ ਐੱਸ.ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਇਕ ਨਾਮਵਰ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਦੇ ਸੰਪਰਕ ‘ਚ ਸਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ ਅਤੇ ਜਦਕਿ ਸਮਾਂ ਰਹਿੰਦੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ | ਪੁਲਿਸ ਅਧਕਾਰੀ ਨੇ ਕਿਹਾ ਕਿ ਇਹਨਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ |

Scroll to Top