ਬਟਾਲਾ, 30 ਮਾਰਚ 2025: ਪੰਜਾਬ ਸਰਕਾਰ (punjab sarkar) ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਹਿੱਸੇ ਵਜੋਂ, ਬਟਾਲਾ ਪੁਲਿਸ ਨੇ ਅੱਜ ਪਿੰਡ ਸ਼ੇਖੂਪੁਰਾ ਸਮੇਤ ਹੌਟ ਸਪਾਟ ਇਲਾਕਿਆਂ ਵਿੱਚ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਬਟਾਲਾ (batala) ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਨੇ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਐਸ.ਪੀ., ਡੀ.ਐਸ.ਪੀ. ਅਤੇ ਐਸ.ਐਚ.ਓ. ਦੀ ਅਗਵਾਈ ਹੇਠ ਪੁਲਿਸ ਨੇ ਪਿੰਡ ਸ਼ੇਖੂਪੁਰਾ ਸਮੇਤ ਪੁਲਿਸ ਜ਼ਿਲ੍ਹਾ ਬਟਾਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ ਮਹੱਤਵਪੂਰਨ ਥਾਵਾਂ ‘ਤੇ ਵੀ ਤਲਾਸ਼ੀ ਲਈ।ਐਸਐਸਪੀ ਬਟਾਲਾ ਨੇ ਕਿਹਾ ਕਿ ਬਟਾਲਾ ਪੁਲਿਸ (batala police) ਨੇ ਨਸ਼ਿਆਂ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਈ ਹੈ, ਜਿਸ ਕਾਰਨ ਮਾਰਚ ਮਹੀਨੇ ਵਿੱਚ ਨਸ਼ਾ ਤਸਕਰਾਂ ਵਿਰੁੱਧ 110 ਮਾਮਲੇ ਦਰਜ ਕੀਤੇ ਗਏ ਅਤੇ 175 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ 15 ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਹੁਨਰ ਵਿਕਾਸ ਰਾਹੀਂ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾਵੇਗਾ।ਐਸਐਸਪੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਵਪਾਰ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।ਇਸ ਮੌਕੇ ਐਸਪੀ (ਡੀ) ਗੁਰਪ੍ਰੀਤ ਸਿੰਘ ਸਹੋਤਾ, ਡੀਐਸਪੀ (ਨਾਰਕੋਟਿਕਸ) ਹਰੀਸ਼ ਬਹਿਲ, ਡੀਐਸਪੀ ਪਰਮਵੀਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪੁਲਿਸ ਫੋਰਸ ਮੌਜੂਦ ਸੀ।
Read More: Batala: CM ਭਗਵੰਤ ਮਾਨ ਵੱਲੋਂ ਬਟਾਲਾ ‘ਚ ਨਵੀਂ ਅਪਗ੍ਰੇਡ ਖੰਡ ਮਿੱਲ ਲੋਕ ਅਰਪਣ