Bathinda accident: PM ਮੋਦੀ ਨੇ ਬਠਿੰਡਾ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਮੁਆਵਜ਼ਾ ਦੇਣ ਦਾ ਵੀ ਕਰਤਾ ਐਲਾਨ

28 ਦਸੰਬਰ 2024: ਬਠਿੰਡਾ (Bathinda) ਵਿੱਚ ਇੱਕ ਨਿੱਜੀ ਕੰਪਨੀ (private company) ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਬੱਸ ਡਰੇਨ (bus drain) ਵਿੱਚ ਡਿੱਗ ਗਈ ਹੈ ਅਤੇ ਇਸ ਦੌਰਾਨ ਰੌਲਾ ਪੈ ਗਿਆ। ਬਠਿੰਡਾ ਦੇ ਜੀਵਨ (Jeevan Singh Wala and Kot Shamir in Bathinda) ਸਿੰਘ ਵਾਲਾ ਅਤੇ ਕੋਟ ਸ਼ਮੀਰ ਵਿਚਕਾਰ ਸਵਾਰੀਆਂ ਨਾਲ ਭਰੀ ਇੱਕ ਨਿੱਜੀ (private bus) ਬੱਸ ਨਾਲੇ ਵਿੱਚ ਡਿੱਗ ਗਈ। ਇਸ ਦੌਰਾਨ ਇੱਕ ਬੱਚੇ ਸਣੇ 8 ਲੋਕਾਂ (died) ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ ਇੰਡੀਆ) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ ਅਤੇ ਲਿਖਿਆ, ”ਪੰਜਾਬ ਦੇ ਬਠਿੰਡਾ ਵਿੱਚ ਬੱਸ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

read more: Bathinda: ਸਵਾਰੀਆਂ ਨਾਲ ਭਰੀ ਬੱਸ ਡਿੱਗੀ ਨਾਲੇ ‘ਚ, ਕਈ ਜ਼.ਖ਼.ਮੀ

Scroll to Top