Bathinda CIA Staff

ਬਠਿੰਡਾ ਸੀਆਈਏ ਸਟਾਫ਼ ਨੇ 10 ਨਜਾਇਜ਼ ਅਸਲੇ ਸਮੇਤ 2 ਜਣਿਆਂ ਨੂੰ ਕੀਤਾ ਕਾਬੂ

ਬਠਿੰਡਾ, 4 ਫ਼ਰਵਰੀ 2023: ਬਠਿੰਡਾ ਪੁਲਿਸ ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ | ਬਠਿੰਡਾ ਦੇ ਸੀਆਈਏ ਸਟਾਫ਼ 2 (Bathinda CIA Staff) ਨੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਨਜਾਇਜ਼ ਅਸਲੇ ਸਪਲਾਈ ਕਰਨ ਵਾਲੇ 2 ਜਣਿਆਂ ਨੂੰ 10 ਪਿਸਤੌਲ ਅਤੇ 39 ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਦੋਨੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਕਥਿਤ ਦੋਸ਼ੀਆਂ ‘ਤੇ ਪਹਿਲਾਂ ਵੀ ਨਜਾਇਜ਼ ਅਸਲਾ ਸਪਲਾਈ ਕਰਨ ਦੇ ਮਾਮਲੇ ਦਰਜ ਹਨ, ਬਠਿੰਡਾ ਪੁਲਿਸ ਨੇ ਇਸ ਮਾਮਲੇ ਸੰਬੰਧੀ ਮੱਧ ਪ੍ਰਦੇਸ਼ ਦੀ ਪੁਲਿਸ ਨੂੰ ਵੀ ਪੱਤਰ ਲਿਖਿਆ ਹੈ |

ਬਠਿੰਡਾ ਵਿਖੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਨੇ ਦੱਸਿਆ ਕੀ ਉਹਨਾਂ ਦੇ ਸੀਆਈਏ ਸਟਾਫ 2 (Bathinda CIA Staff) ਦੀ ਟੀਮ ਨੇ ਅਜਿਹੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ ਜੋ ਪੰਜਾਬ ਦੇ ਮੋਗਾ ,ਲੁਧਿਆਣਾ ਤੋਂ ਇਲਾਵਾ ਹੋਰ ਕਈ ਜਿਲ੍ਹਿਆਂ ਵਿੱਚ ਨਜਾਇਜ਼ ਅਸਲਾ ਸਪਲਾਈ ਕਰਦੇ ਸਨ, ਪੁਲਿਸ ਨੇ ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ ਤੋਂ 6 ਪਿਸਤੌਲ 32 ਬੋਰ ਦੇਸੀ ਸਮੇਤ 39 ਜ਼ਿੰਦਾ ਕਾਰਤੂਸ 32 ਬੋਰ, ਦੋ ਦੇਸੀ ਕੱਟੇ 315 ਬੋਰ, ਇਕ ਦੇਸੀ ਰਿਵਾਲਵਰ 38 ਬੋਰ, ਇਕ ਪਿਸਤੌਲ 30 ਬੋਰ ਅਤੇ ਕਾਰ ਆਈ-10 ਬਰਾਮਦ ਕੀਤੀ ਹੈ |

ਇਨ੍ਹਾਂ ਦੇ ਖ਼ਿਲਾਫ਼ ਪਹਿਲਾਂ ਬਰਨਾਲਾ ਜ਼ਿਲ੍ਹੇ ‘ਚ ਵੀ ਨਜਾਇਜ ਅਸਲਾ ਲਿਆਉਣ ਅਤੇ ਸਪਲਾਈ ਕਰਨ ਦੇ ਮਾਮਲੇ ਦਰਜ ਹਨ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੇ ਇਹ ਅਸਲਾ ਕਿੱਥੇ-ਕਿੱਥੇ ਸਪਲਾਈ ਕਰਨਾ ਸੀ ਕਿਸ ਜਗ੍ਹਾ ‘ਤੇ ਜਾਣਾ ਸੀ, ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਪਹਿਲਾਂ ਵੀ ਕਾਫੀ ਅਸਲਾ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਸਪਲਾਈ ਕੀਤਾ ਹੈ | ਜਿਸ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ, ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਈ ਮਾਮਲਿਆਂ ਵਿਚ ਸਾਹਮਣੇ ਆਇਆ ਹੈ ਕਿ ਮੱਧ ਪ੍ਰਦੇਸ਼ ਤੋਂ ਵੱਡੀ ਤਦਾਦ ਵਿੱਚ ਪੰਜਾਬ ਵਿੱਚ ਅਸਲਾ ਸਪਲਾਈ ਹੋ ਰਿਹਾ ਹੈ ਜਿਸ ਕਰਕੇ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਪੁਲਿਸ ਨੂੰ ਵੀ ਪੱਤਰ ਲਿਖਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਨ ਲਈ ਸੰਪਰਕ ਕੀਤਾ ਜਾ ਰਿਹਾ ਹੈ ਜਲਦ ਵੱਡੇ ਖ਼ੁਲਾਸੇ ਹੋਣਗੇ।

Scroll to Top