July 2, 2024 7:00 pm
Goniana Road

ਬਠਿੰਡਾ: ਗੋਨਿਆਣਾ ਰੋਡ ‘ਤੇ ਸਕੂਲ ਵੈਨ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ, ਹਾਦਸੇ ‘ਚ 11 ਬੱਚੇ ਗੰਭੀਰ ਜ਼ਖਮੀ

ਚੰਡੀਗੜ੍ਹ, 05 ਅਪ੍ਰੈਲ 2023: ਬਠਿੰਡਾ ਦੇ ਗੋਨਿਆਣਾ ਰੋਡ (Goniana Road) ‘ਤੇ ਸਕੂਲ ਵੈਨ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ । ਦੋਵੇਂ ਵਾਹਨਾਂ ਦੀ ਟੱਕਰ ਕਾਰਨ ਸਕੂਲ ਵੈਨ ਪਲਟ ਗਈ ਅਤੇ ਉਸ ਵਿੱਚ ਸਵਾਰ 11 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਸਕੂਲ ਵੈਨ ਵਿੱਚੋਂ ਬਾਹਰ ਕੱਢਿਆ।

ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਬਠਿੰਡਾ ਅਤੇ ਗੋਨਿਆਣਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਮੌਕੇ ‘ਤੇ ਪਹੁੰਚ ਕੇ ਸਬੂਤ ਇਕੱਠੇ ਕਰ ਲਏ ਗਏ ਹਨ। ਇਹ ਹਾਦਸਾ ਕਿਸ ਦੀ ਗਲਤੀ ਕਾਰਨ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।