Bathinda news

Bathinda news: ਬਠਿੰਡਾ ‘ਚ ਕਿਸਾਨ ਯੂਨੀਅਨ ਦੇ ਆਗੂਆਂ ਦੀ ਪੁਲਿਸ ਨਾਲ ਝੜੱਪ

ਬਠਿੰਡਾ, 6 ਫਰਵਰੀ 2026: ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਰੋਕ ਦਿੱਤਾ | ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਇਰਾਦਾ-ਏ-ਕਤਲ ਮਾਮਲੇ ‘ਚ ਜੇਲ੍ਹ ‘ਚ ਬੰਦ ਦੋ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਸੀ।

ਸਵੇਰ ਤੋਂ ਹੀ ਜ਼ਿਲ੍ਹੇ ਭਰ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਸੀ, ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕੀਤੀ ਗਈ ਸੀ, ਅਤੇ ਕਿਸਾਨਾਂ ਨੂੰ ਕਈ ਥਾਵਾਂ ‘ਤੇ ਰੋਕ ਕੇ ਵਾਪਸ ਮੋੜ ਦਿੱਤਾ ਗਿਆ ਸੀ। ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸ਼ੁੱਕਰਵਾਰ ਸ਼ਾਮ ਨੂੰ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਰਾਮਪੁਰਾ ਨੇੜੇ ਪ੍ਰਦਰਸ਼ਨ ਭੜਕ ਗਿਆ | ਇਸ ਦੌਰਾਨ ਪੁਲਿਸ ਨਾਲ ਝੜੱਪ ਹੋ ਗਈ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।

ਸੰਭਾਵੀ ਵਿਰੋਧ ਪ੍ਰਦਰਸ਼ਨ ਅਤੇ ਘੇਰਾਬੰਦੀ ਦੇ ਖਦਸ਼ੇ ਕਾਰਨ ਪੁਲਿਸ ਨੇ ਜ਼ਿਲ੍ਹੇ ਦੀਆਂ ਮੁੱਖ ਸੜਕਾਂ, ਸ਼ਹਿਰ ਦੇ ਪ੍ਰਵੇਸ਼ ਦੁਆਰ ਅਤੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ। ਕਿਸਾਨਾਂ ਨੂੰ ਇਕੱਠੇ ਹੋਣ ਤੋਂ ਰੋਕਣ ਲਈ, ਪੁਲਿਸ ਨੇ ਪਹਿਲਾਂ ਹੀ ਕਈ ਪਿੰਡਾਂ ਅਤੇ ਕਸਬਿਆਂ ‘ਚ ਬੈਰੀਕੇਡ ਅਤੇ ਚੌਕੀਆਂ ਸਥਾਪਤ ਕਰ ਲਈਆਂ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਦੋ ਸਾਥੀ ਕਿਸਾਨ ਆਗੂਆਂ ਨੂੰ ਝੂਠੇ ਕੇਸ ‘ਚ ਕੈਦ ਕੀਤਾ ਗਿਆ ਹੈ । ਇਹ ਵਿਰੋਧ ਪ੍ਰਦਰਸ਼ਨ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਲਈ ਕੀਤਾ ਜਾ ਰਿਹਾ ਸੀ। ਪ੍ਰਸ਼ਾਸਨ ਕਿਸਾਨਾਂ ਨੂੰ ਜਮਹੂਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਤੋਂ ਰੋਕ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Read More: ਲੱਕੀ ਓਬਰਾਏ ਕ.ਤ.ਲ ਕੇਸ: ਡੀਜੀਪੀ ਗੌਰਵ ਯਾਦਵ ਵੱਲੋਂ ਘਟਨਾ ਸਥਾਨ ਦਾ ਦੌਰਾ

ਵਿਦੇਸ਼

Scroll to Top