24 ਨਵੰਬਰ 2204: ਅੱਜ ਦਿਨ ਚੜਦੇ ਹੀ ਬਠਿੰਡਾ (bathinda) ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਸਥਿਤ ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਇੱਕ ਰੈਸਟੋਰੈਂਟ (restorent) ਵਿੱਚ ਅਚਾਨਕ ਭਿਆਨਕ ਅੱਗ (fire) ਲੱਗ ਗਈ ਇਸ ਘਟਨਾ ਦਾ ਪਤਾ ਚਲਦੇ ਹੀ ਬਠਿੰਡਾ ਤੋਂ ਇਲਾਵਾ ਰਾਮਪੁਰਾ ਫੂਲ(rampura fool) ਭੁੱਚੋ ਮੰਡੀ ਅਤੇ ਬਠਿੰਡਾ ਥਰਮਲ ਪਲਾਂਟ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਜਿਨਾਂ ਵੱਲੋਂ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਰੈਸਟੋਰੈਂਟ ਵਿੱਚ ਲੱਗੀ ਅੱਗ ਤੇ ਕਾਬੂ ਪਾਇਆ ਗਿਆ|
ਫਾਇਰਮੈਨ ਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਭੁੱਚੋ ਮੰਡੀ ਵਿਖੇ ਅੱਗ ਲੱਗਣ ਸਬੰਧੀ ਸੂਚਨਾ ਮਿਲੀ ਸੀ ਜਿਸ ਤੇ ਉਨਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਵੱਖ-ਵੱਖ ਥਾਵਾਂ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਬੜੀ ਮਸਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ ਅੱਗ ਲੱਗਣ ਦੌਰਾਨ ਰੈਸਟੋਰੈਂਟ ਵਿੱਚ ਪਿਆ ਇੱਕ ਸਿਲੰਡਰ ਫਟ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਰੈਸਟੋਰੈਂਟ ਦੀ ਅੱਗ ਨੇ ਨਾਲ ਲੱਗਦੀਆਂ ਦੁਕਾਨਾਂ ਨੂੰ ਵੀ ਆਪਣੀ ਚਪੇਟ ਵਿੱਚ ਲਿਆ ਸੀ ਪਰ ਸਮਾਂ ਰਹਿੰਦਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਇਆ ਗਿਆ ਅਤੇ ਵੱਡੀ ਘਟਨਾ ਵਾਪਰਨ ਤੋਂ ਰੋਕੀ ਗਈ|