Bathinda News

Bathinda News: ਵਿਜੀਲੈਂਸ ਬਿਊਰੋ ਨੇ ਆਰਟੀਏ ਦਫ਼ਤਰ ਦੇ ਕਲਰਕ ਨੂੰ ਰਿਸ਼ਵਤ ਲੈਂਦੇ ਕੀਤਾ ਗ੍ਰਿਫ਼ਤਾਰ

ਬਠਿੰਡਾ, 02 ਫਰਵਰੀ 2026: ਬਠਿੰਡਾ ਦੇ ਵਿਜੀਲੈਂਸ ਬਿਊਰੋ ਨੇ ਆਰਟੀਏ ਦਫ਼ਤਰ ਦੇ ਇੱਕ ਕਲਰਕ ਨੂੰ ਔਨਲਾਈਨ ਰਜਿਸਟ੍ਰੇਸ਼ਨ ਮਨਜ਼ੂਰੀ ਦੇਣ ਲਈ ₹2,700 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਡੇਵਿਡ ਕੁਮਾਰ ਵਜੋਂ ਹੋਈ ਹੈ, ਜੋ ਕਿ ਇੱਕ ਆ ਆਰ.ਸੀ ਕਲਰਕ ਹੈ।

ਵਿਜੀਲੈਂਸ ਬਿਊਰੋ ਦੀ ਅਧਿਕਾਰੀ ਇੰਸਪੈਕਟਰ ਰਾਜਨਦੀਪ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਇੱਕ ਸ਼ਿਕਾਇਤ ਮਿਲੀ ਸੀ ਜਿਸ ‘ਚ ਦੋਸ਼ ਲਗਾਇਆ ਗਿਆ ਸੀ ਕਿ ਡੇਵਿਡ ਕੁਮਾਰ ਔਨਲਾਈਨ ਫਾਈਲ ਵੈਰੀਫਿਕੇਸ਼ਨ ਦੇ ਬਦਲੇ ਪੈਸੇ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਮਿਲਣ ਤੋਂ ਬਾਅਦ, ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਰੰਗੇ ਹੱਥੀਂ ਫੜਨ ਦੀ ਯੋਜਨਾ ਬਣਾਈ। ਯੋਜਨਾ ਮੁਤਾਬਕ ਟੀਮ ਨੇ ਕਲਰਕ ਡੇਵਿਡ ਕੁਮਾਰ ਨੂੰ ₹2,700 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇੰਸਪੈਕਟਰ ਕੌਰ ਨੇ ਕਿਹਾ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਜੇਕਰ ਜਾਂਚ ‘ਚ ਰਿਸ਼ਵਤਖੋਰੀ ‘ਚ ਸ਼ਾਮਲ ਕੋਈ ਹੋਰ ਵਿਅਕਤੀ ਸਾਹਮਣੇ ਆਉਂਦਾ ਹੈ, ਤਾਂ ਕਾਨੂੰਨ ਅਨੁਸਾਰ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਵਰਤਮਾਨ ‘ਚ ਸ਼ਿਕਾਇਤ ਸਿਰਫ ਡੇਵਿਡ ਕੁਮਾਰ ਵਿਰੁੱਧ ਹੈ।

Read More: ਲੁਧਿਆਣਾ ‘ਚ ਵਿਜੀਲੈਂਸ ਨੇ ਸਰਕਾਰੀ ਹਸਪਤਾਲ SMO ਤੇ ਸਹਾਇਕ ਕਲਰਕ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

ਵਿਦੇਸ਼

Scroll to Top