19 ਨਵੰਬਰ 2024: ਬਠਿੰਡਾ (bathinda) ਦੇ ਫੌਜੀ ਚੌਂਕ ਤੋਂ ਮਹਿਣਾ ਚੌਂਕ ਨੂੰ ਜਾਣ ਵਾਲੀ ਸੜਕ ਤੇ ਦਰਦਨਾਕ ਹਾਦਸਾ (accident) ਵਾਪਰਿਆ ਹੈ, ਦੱਸ ਦੇਈਏ ਕਿ ਸਕੂਟਰੀ ਤੇ ਜਾ ਰਹੇ ਨੌਜਵਾਨ ਦੇ ਉੱਪਰ ਕੁਝ ਨੌਜਵਾਨਾਂ ਦੇ ਵਲੋਂ ਹਮਲਾ ਕੀਤਾ ਗਿਆ ਹੈ ਜਿਥੇ ਨੌਜਵਾਨ ਦਾ ਗੋਲੀਆਂ (firing) ਮਾਰ ਕੇ ਕਤਲ ਕਰ ਦਿੱਤਾ ਗਿਆ, ਇਸ ਘਟਨਾ ਨੂੰ ਦੋ ਪਈਆ ਵਾਹਣ ਤੇ ਸਵਾਰ ਨੌਜਵਾਨਾਂ ਵੱਲੋਂ ਅੰਜਾਮ ਦਿੱਤਾ ਗਿਆ, ਇਸ ਘਟਨਾ ਤੋਂ ਬਾਅਦ ਭੀੜ ਭਾੜ ਵਾਲੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ|
ਘਟਨਾ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਜਿਹਨਾਂ ਵੱਲੋਂ ਘਟਨਾ ਦੇ ਨੇੜਲੇ ਇਲਾਕੇ ਵਿੱਚ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਧਰ ਦੂਸਰੇ ਪਾਸੇ ਗੋਲੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ ਜਿਸ ਦੀ ਪਹਿਚਾਣ ਨਿਰਮਲ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਬਠਿੰਡਾ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਉਹ ਬਤੌਰ ਬਿਜਲੀ ਮਕੈਨਿਕ ਵਜੋਂ ਕੰਮ ਕਰ ਰਿਹਾ ਸੀ, ਤੇ ਅੱਜ ਵੀ ਉਹ ਆਪਣੇ ਸਾਥੀ ਨਾਲ ਸਕੂਟਰ ਤੇ ਸਵਾਰ ਹੋ ਕੇ ਕਿਸੇ ਦੇ ਘਰ ਗੀਜ਼ਰ ਲਾਉਣ ਜਾ ਰਿਹਾ ਸੀ ਕਿ ਰਾਸਤੇ ਵਿੱਚ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।
ਉਧਰ ਇਸ ਘਟਨਾ ਸਬੰਧੀ ਬੋਲਦਿਆਂ ਐਸ.ਪੀ ਸਿਟੀ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਘਟਨਾ ਦਾ ਪਤਾ ਚਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਹੈ ਜਿਨਾਂ ਵੱਲੋਂ ਵੱਖ-ਵੱਖ ਪਹਿਲੂਆਂ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਫਿਲਹਾਲ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਤਿੰਨ ਤੇ ਚਾਰ ਰਾਊਂਡ ਗੋਲੀਆਂ ਚੱਲਣ ਦੀ ਗੱਲ ਕਹੀ ਜਾ ਰਹੀ ਹੈ ਜਿਨਾਂ ਵਿੱਚੋਂ ਇੱਕ ਗੋਲੀ ਘਰ ਦੇ ਬਾਹਰ ਖੜੀ ਕਾਰ ਵਿੱਚ ਵੀ ਲੱਗੀ ਹੈ ਜਿਸ ਦਾ ਸ਼ੀਸ਼ਾ ਟੁੱਟ ਗਿਆ ਹੈ, ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ|
ਉਧਰ ਦੂਸਰੇ ਪਾਸੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਵਿਭਾਗ ਵਿੱਚ ਤਾਇਨਾਤ ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੇ ਮੂੰਹ ਵਿੱਚੋਂ ਖੂਨ ਆਇਆ ਹੈ ਅਤੇ ਉਸਦੀ ਮੌਤ ਹੋ ਚੁੱਕੀ ਹੈ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ।