Bathinda news

Bathinda News: ਬਠਿੰਡਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਸਣੇ 5 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 13 ਦਸੰਬਰ 2024: ਬਠਿੰਡਾ ਪੁਲਿਸ (Bathinda police) ਨੇ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਪੰਜ ਨਸ਼ਾ ਵਿਅਕਤੀਆਂ ਨੂੰ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ, ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਹੋਈ ਹੈ।

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਸਬੰਧਤ ਥਾਣਿਆਂ ‘ਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਆਈਏ ਸਟਾਫ਼ 2 ਦੇ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਅਨੁਸਾਰ ਉਹ ਪੁਲਿਸ ਟੀਮ ਨਾਲ ਪਿੰਡ ਬਲਾਹੜ ਬਿੰਝੂ ‘ਚ ਗਸ਼ਤ ਕਰ ਰਹੇ ਸਨ।

ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਮੁਲਜ਼ਮ ਮਨਜਿੰਦਰ ਸਿੰਘ ਵਾਸੀ ਪਿੰਡ ਮਹਿਮਾ ਭਗਵਾਨਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਟੀਮ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਥਾਣਾ ਨੇਹੀਆਂਵਾਲਾ ‘ਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ (Bathinda police) ਦੇ ਹੌਲਦਾਰ ਨਵਦੀਪ ਰਾਏ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਲਹਿਰਾ ਧੂਰਕੋਟ ‘ਚ ਛਾਪੇਮਾਰੀ ਕਰ ਕੇ ਮੁਲਜ਼ਮ ਗੁਰਵਿੰਦਰ ਸਿੰਘ ਨੂੰ 50 ਲੀਟਰ ਲਾਹਣ, 2 ਲੀਟਰ ਨਜਾਇਜ਼ ਸ਼ਰਾਬ, ਭੱਠੀ ਅਤੇ ਗੈਸ ਸਿਲੰਡਰ ਸਮੇਤ ਕਾਬੂ ਕੀਤਾ ਹੈ |

ਇਸਦੇ ਨਾਲ ਹੀ ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਰਾਮਾ ਦੇ ਸਬ-ਇੰਸਪੈਕਟਰ ਰਣਧੀਰ ਸਿੰਘ ਨੇ ਵੀ ਪਿੰਡ ਬੰਗੀ ਰੁਲਦੂ ਵਿਖੇ ਛਾਪੇਮਾਰੀ ਕਰਕੇ ਕਥਿਤ ਦੋਸ਼ੀ ਕਾਕਾ ਸਿੰਘ ਵਾਸੀ ਪਿੰਡ ਸਾਹਿਬ ਚੰਦ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 400 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ | ਇਸ ਤੋਂ ਇਲਾਵਾ ਪਿੰਡ ਪੱਕਾ ਕਲਾਂ ‘ਚ ਨਾਕਾਬੰਦੀ ਦੌਰਾਨ ਹਰਿਆਣਾ ਨੰਬਰ ਦੀ ਕਾਰ ‘ਚ ਸਵਾਰ ਮੁਲਜ਼ਮ ਰਾਜ ਸਿੰਘ ਅਤੇ ਜਗਤਾਰ ਸਿੰਘ ਵਾਸੀ ਪਿੰਡ ਮੱਲਵਾਲਾ ਨੂੰ ਹਰਿਆਣਾ ਮਾਰਕਾ 24 ਬੋਤਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।

Read More: Punjab News: 5 ਨਗਰ ਨਿਗਮਾਂ ਲਈ ਹੁਣ ਤੱਕ ਕੁੱਲ 2231 ਨਾਮਜ਼ਦਗੀਆਂ ਦਾਖਲ

Scroll to Top