ਬਠਿੰਡਾ, 10 ਜੂਨ 2025: ਬਠਿੰਡਾ ਪੁਲਿਸ (Bathinda Police) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਮੁਤਾਬਕ 1 ਮਾਰਚ ਤੋਂ 8 ਜੂਨ, 2025 ਦੇ ਵਿਚਾਲੇ 873 ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਇਸ ਸਮੇਂ ਦੌਰਾਨ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਬਠਿੰਡਾ ਪੁਲਿਸ (Bathinda Police) ਨੇ 6.931 ਕਿਲੋਗ੍ਰਾਮ ਹੈਰੋਇਨ, 13.670 ਕਿਲੋਗ੍ਰਾਮ ਅਫੀਮ ਅਤੇ 873.050 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 72 ਹਜ਼ਾਰ 545 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 80 ਸ਼ਿਰਪ, 12.021 ਕਿਲੋਗ੍ਰਾਮ ਗਾਂਜਾ ਵੀ ਜ਼ਬਤ ਕੀਤਾ ਗਿਆ ਹੈ। ਇਸਦੇ ਨਾਲ ਹੀ ਤਸਕਰਾਂ ਤੋਂ 12.59 ਲੱਖ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਰਕਮ ਵੀ ਬਰਾਮਦ ਕੀਤੀ ਹੈ।
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ 9.71 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਐਸਐਸਪੀ ਕੌਂਡਲ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਲਈ ਇੱਕੋ ਇੱਕ ਜਗ੍ਹਾ ਜੇਲ੍ਹ ਹੈ। ਪੁਲਿਸ ਇਸ ਕਾਲੇ ਕਾਰੋਬਾਰ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
Read More: Yudh Nashian Virudh: ਜਲੰਧਰ ਵਿਖੇ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ‘ਤੇ ਚੱਲਿਆ ਪੀਲਾ ਪੰਜਾਂ