https://theunmute.com/

ਬਠਿੰਡਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ

ਚੰਡੀਗੜ੍ਹ, 28 ਮਾਰਚ 2023: ਬਠਿੰਡਾ ਪੁਲਿਸ (Bathinda Police) ਨੇ ਅੱਜ ਡੀਐਸਪੀ ਸਿਟੀ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ। ਇਹ ਫਲੈਗ ਮਾਰਚ ਬਠਿੰਡਾ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਕੱਢਿਆ ਗਿਆ ਹੈ । ਫਲੈਗ ਮਾਰਚ ਵਿੱਚ ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਅਤੇ ਪੀਸੀਆਰ ਦੇ ਜਵਾਨਾਂ ਨੇ ਭਾਗ ਲਿਆ।

ਪੁਲਿਸ ਦੇ ਮੁਤਾਬਕ ਅੱਜ ਅਸੀਂ ਬਠਿੰਡਾ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਬਠਿੰਡਾ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਹੈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਪੁਲਿਸ ਦਾ ਸਾਥ ਦੇਣ।

Scroll to Top