Site icon TheUnmute.com

BBMB ਪੰਜਾਬ ਦਾ ਪ੍ਰਬੰਧ ਖੋਹਣਾ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ : ਚੰਦੂਮਾਜਰਾ

Prem Singh Chandumajra

ਬੀ.ਬੀ.ਐਮ.ਬੀ. ਪੰਜਾਬ ਦਾ ਪ੍ਰਬੰਧ ਖੋਹਣਾ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ ਹੈ, ਜਿਸ ਦਾ ਪੰਜਾਬ ਵਾਸੀ ਸਖ਼ਤ ਵਿਰੋਧ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਕੀਤਾ।

ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ (Sri Anandpur Sahib)  ਪੁੱਜੇ ਪ੍ਰੋਫੈਸਰ ਚੰਦੂਮਾਜਰਾ (Prem Singh Chandumajra) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਮੁੱਦੇ ’ਤੇ ਕੂਟਨੀਤਕ ਤੌਰ ’ਤੇ ਜੋ ਵੀ ਸਟੈਂਡ ਭਾਰਤ ਸਰਕਾਰ ਨੇ ਲਿਆ ਹੈ ਜਿਥੇ ਅਸੀਂ ਇਸ ਦੀ ਨਿੰਦਾ ਕਰਦੇ ਹਾਂ , ਉਥੇ ਭਾਰਤੀ ਵਿਦਿਆਰਥੀਆਂ ਨੂੰ ਵੀ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਦੇਰੀ ਵਾਲੇ ਕਦਮਾਂ ਦੀ ਉਹ ਸਖ਼ਤ ਨਿੰਦਾ ਕਰਦੇ ਹਨ।

ਪ੍ਰੋ. ਚੰਦੂਮਾਜਰਾ (Prem Singh Chandumajra) ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਇਸ ਜੰਗ ਕਾਰਨ ਭਾਰਤੀ ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਦੀ ਭਰਪਾਈ ਕਰੇ, ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਨਾਜ਼ਰ ਐਡਵੋਕੇਟ ਹਰਦੇਵ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ, ਜਥੇਦਾਰ ਰਾਮ ਸਿੰਘ, ਇੰਦਰਜੀਤ ਸਿੰਘ ਬੇਦੀ, ਪਰਮਜੀਤ ਸਿੰਘ ਪੰਮਾ, ਮਨਜਿੰਦਰ ਸਿੰਘ ਬਰਾਡ, ਜੋਗਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।

Exit mobile version