ਚੰਡੀਗੜ੍ਹ 17 ਜੁਲਾਈ 2023: ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਅਗਲੇ 5 ਦਿਨਾਂ ਤੱਕ ਭਾਖੜਾ ਡੈਮ ਤੋਂ ਪਾਣੀ ਨਾ ਛੱਡਣ ਦਾ ਫੈਸਲਾ ਕੀਤਾ ਹੈ। ਅੱਜ ਭਾਖੜਾ ਡੈਮ (Bhakra Dam) ਦੇ ਪਾਣੀ ਦਾ ਪੱਧਰ 1641.30 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿੱਚ 61226 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 17992 ਕਿਊਸਿਕ ਪਾਣੀ ਛੱਡਿਆ ਗਿਆ।
ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 11870 ਕਿਊਸਿਕ, ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 6250 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ 1682 ਦੇ ਖ਼ਤਰੇ ਦੇ ਨਿਸ਼ਾਨ ਤੋਂ ਅਜੇ ਵੀ 41 ਫੁੱਟ ਹੇਠਾਂ ਹੈ।