ਅਜੀਤ ਅਗਰਕਰ

BCCI ਨੇ ਮੁੱਖ ਚੋਣਕਾਰ ਅਜੀਤ ਅਗਰਕਰ ਦਾ ਇਕਰਾਰਨਾਮਾ ਵਧਾਇਆ

ਸਪੋਰਟਸ, 21 ਅਗਸਤ 2025: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੁੱਖ ਚੋਣਕਾਰ ਅਜੀਤ ਅਗਰਕਰ ਦਾ ਇਕਰਾਰਨਾਮਾ ਵਧਾ ਦਿੱਤਾ ਹੈ। ਇੱਕ ਰਿਪੋਰਟ ਦੇ ਮੁਤਾਬਕ ਉਹ ਜੂਨ 2026 ਤੱਕ ਇਸ ਅਹੁਦੇ ‘ਤੇ ਰਹਿਣਗੇ। ਹਾਲਾਂਕਿ, ਇਸ ਮਾਮਲੇ ‘ਤੇ ਬੀਸੀਸੀਆਈ ਵੱਲੋਂ ਹੁਣ ਤੱਕ ਕੋਈ ਬਿਆਨ ਨਹੀਂ ਆਇਆ ਹੈ। ਸਾਬਕਾ ਤੇਜ਼ ਗੇਂਦਬਾਜ਼ ਅਗਰਕਰ ਨੂੰ ਜੁਲਾਈ 2023 ‘ਚ ਭਾਰਤੀ ਟੀਮ ਦੀ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ।

ਅਗਰਕਰ ਦੇ ਕਾਰਜਕਾਲ ਦੌਰਾਨ ਭਾਰਤੀ ਟੀਮ ਨੇ 2024 ‘ਚ T20 ਵਿਸ਼ਵ ਕੱਪ ਅਤੇ ਇਸ ਸਾਲ ਦੇ ਸ਼ੁਰੂ ‘ਚ ਚੈਂਪੀਅਨਜ਼ ਟਰਾਫੀ ਜਿੱਤੀ ਸੀ। ਇਸ ਤੋਂ ਇਲਾਵਾ ਭਾਰਤੀ ਟੀਮ ਨੇ 2023 ਦੇ ਵਨਡੇ ਵਿਸ਼ਵ ਕੱਪ ਦੇ ਫਾਈਨਲ ‘ਚ ਵੀ ਪਹੁੰਚੀ ਸੀ। ਜਿੱਥੇ ਇਹ ਆਸਟ੍ਰੇਲੀਆ ਤੋਂ ਹਾਰ ਗਈ ਸੀ।

ਰਿਪੋਰਟ ਦੇ ਮੁਤਾਬਕ ਅਜੀਤ ਅਗਰਕਰ ਦਾ ਇਕਰਾਰਨਾਮਾ ਇੰਡੀਅਨ ਪ੍ਰੀਮੀਅਰ ਲੀਗ (IPL) 2025 ਤੋਂ ਪਹਿਲਾਂ ਰਿਨਿਊ ਕੀਤਾ ਗਿਆ ਸੀ। ਬੀਸੀਸੀਆਈ ਦੇ ਇੱਕ ਅਧਿਕਾਰੀ ਨੇ ਕਿਹਾ, ਉਨ੍ਹਾਂ ਨੇ ਕਾਰਜਕਾਲ ਦੌਰਾਨ ਭਾਰਤੀ ਟੀਮ ਨੇ ਖਿਤਾਬ ਜਿੱਤੇ ਅਤੇ ਬਦਲਾਅ ਵੀ ਦੇਖੇ (ਟੈਸਟ ਅਤੇ T20 ‘ਚ)। BCCI ਨੇ ਉਨ੍ਹਾਂ ਦਾ ਇਕਰਾਰਨਾਮਾ ਜੂਨ 2026 ਤੱਕ ਵਧਾ ਦਿੱਤਾ ਸੀ ਅਤੇ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਇਹ ਪੇਸ਼ਕਸ਼ ਸਵੀਕਾਰ ਕਰ ਲਈ ਸੀ।

ਜਿਕਰਯੋਗ ਹੈ ਕਿ ਅਜੀਤ ਅਗਰਕਰ 2007 ‘ਚ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਉਨ੍ਹਾਂ ਨੇ ਟੂਰਨਾਮੈਂਟ ਦੇ 2 ਮੈਚਾਂ ‘ਚ 15 ਦੌੜਾਂ ਬਣਾਈਆਂ ਅਤੇ ਇੱਕ ਵਿਕਟ ਲਈ। ਭਾਰਤ ਨੇ ਦੱਖਣੀ ਅਫਰੀਕਾ ‘ਚ ਹੋਏ ਟੂਰਨਾਮੈਂਟ ਦੇ ਫਾਈਨਲ ‘ਚ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ।

ਅਜੀਤ ਅਗਰਕਰ ਉਹ ਭਾਰਤੀ ਬੱਲੇਬਾਜ਼ ਵੀ ਹਨ, ਜਿਨ੍ਹਾਂ ਨੇ ਵਨਡੇ ‘ਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ ਸੀ। ਉਨ੍ਹਾਂ ਨੇ ਸਾਲ 2000 ‘ਚ ਜ਼ਿੰਬਾਬਵੇ ਵਿਰੁੱਧ 21 ਗੇਂਦਾਂ ‘ਚ ਅਰਧ ਸੈਂਕੜਾ ਲਗਾਇਆ ਸੀ। ਅਗਰਕਰ ਨੇ ਭਾਰਤ ਲਈ ਵਨਡੇ ‘ਚ ਸਭ ਤੋਂ ਤੇਜ਼ 50 ਵਿਕਟਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਨੇ ਇਹ ਕਾਰਨਾਮਾ 23 ਮੈਚਾਂ ‘ਚ ਕੀਤਾ।

Read More: Asia Cup 2025 : ਏਸ਼ੀਆ ਕੱਪ 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕਿਹੜੇ ਕਿਹੜੇ ਖਿਡਾਰੀਆਂ ਨੂੰ ਮਿਲਿਆ ਮੌਕਾ

Scroll to Top