ਚੰਡੀਗੜ, 26 ਅਗਸਤ 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਰੋਜਰ ਬਿੰਨੀ ਅਤੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਏਸ਼ੀਆ ਕੱਪ (Asia Cup) ਲਈ ਪਾਕਿਸਤਾਨ ਜਾਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਏਸ਼ੀਆ ਕੱਪ ਲਈ ਪਾਕਿਸਤਾਨ ਕ੍ਰਿਕਟ ਬੋਰਡ (PCB) ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਰੋਜਰ ਬਿੰਨੀ ਅਤੇ ਰਾਜੀਵ ਸ਼ੁਕਲਾ 2 ਸਤੰਬਰ ਨੂੰ ਸ਼੍ਰੀਲੰਕਾ ਦੇ ਪੱਲੇਕੇਲੇ ‘ਚ ਭਾਰਤ-ਪਾਕਿਸਤਾਨ ਮੈਚ ‘ਚ ਮੌਜੂਦ ਰਹਿਣਗੇ। ਸ਼੍ਰੀਲੰਕਾ ਤੋਂ ਪਰਤਣ ਤੋਂ ਇਕ-ਦੋ ਦਿਨ ਬਾਅਦ ਬਿੰਨੀ ਬੋਰਡ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਦੇ ਨਾਲ ਵਾਹਗਾ ਸਰਹੱਦ ਰਾਹੀਂ ਲਾਹੌਰ ਜਾਣਗੇ। ਉਹ 4 ਤੋਂ 7 ਸਤੰਬਰ ਤੱਕ ਲਾਹੌਰ ‘ਚ ਰਹਿਣਗੇ ਅਤੇ ਇਸ ਦੌਰਾਨ ਉਹ ਏਸ਼ੀਆ ਕੱਪ ਦੇ ਕੁਝ ਮੈਚ ਦੇਖਣਗੇ। ਏਸ਼ੀਆ ਕੱਪ (Asia Cup) ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ 30 ਅਗਸਤ ਨੂੰ ਮੁਲਤਾਨ ‘ਚ ਖੇਡਿਆ ਜਾਵੇਗਾ, ਜਦਕਿ ਭਾਰਤ 2 ਸਤੰਬਰ ਨੂੰ ਸ਼੍ਰੀਲੰਕਾ ਦੇ ਕੈਂਡੀ ‘ਚ ਪਾਕਿਸਤਾਨ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ।