Sourav Ganguly

ਸੌਰਵ ਗਾਂਗੁਲੀ ਵਲੋਂ ਅਹੁਦਾ ਛੱਡਣ ਦੇ ਮਾਮਲੇ ਨੂੰ ਲੈ ਕੇ BCCI ਸਕੱਤਰ ਜੈ ਸ਼ਾਹ ਨੇ ਦਿੱਤੀ ਆਪਣੀ ਪ੍ਰਤੀਕਿਰਿਆ

ਚੰਡੀਗੜ੍ਹ 01 ਜੂਨ 2022: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮੌਜੂਦਾ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ (Sourav Ganguly) ਦੇ ਇੱਕ ਟਵੀਟ ਨੇ ਬੁੱਧਵਾਰ ਸ਼ਾਮ ਨੂੰ ਹੰਗਾਮਾ ਮਚਾ ਦਿੱਤਾ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ, ਜਿਸ ਕਾਰਨ ਅਜਿਹੀਆਂ ਗੱਲਾਂ ਸਾਹਮਣੇ ਆਉਣ ਲੱਗੀਆਂ ਹਨ ਕਿ ਉਨ੍ਹਾਂ ਨੇ ਪ੍ਰਧਾਨ ਦਾ ਅਹੁਦਾ ਛੱਡਣ ਦਾ ਮਨ ਬਣਾ ਲਿਆ ਹੈ।

ਬੀਸੀਸੀਆਈ ਸਕੱਤਰ ਜੈ ਸ਼ਾਹ (BCCI secretary Jai Shah) ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਏਐਨਆਈ ਨੂੰ ਦੱਸਿਆ ਕਿ ਸੌਰਵ ਗਾਂਗੁਲੀ ਬੀਸੀਸੀਆਈ ਦੇ ਪ੍ਰਧਾਨ ਹਨ ਅਤੇ ਉਹ ਆਪਣੇ ਅਹੁਦੇ ‘ਤੇ ਬਣੇ ਰਹਿਣਗੇ। ਸ਼ਾਹ ਨੇ ਕਿਹਾ, “ਸੌਰਵ ਗਾਂਗੁਲੀ ਨੂੰ ਲੈ ਕੇ ਜੋ ਅਫਵਾਹ ਫੈਲ ਰਹੀ ਹੈ ਕਿ ਉਸ ਨੇ ਬੀਸੀਸੀਆਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਉਹ ਬਿਲਕੁਲ ਗਲਤ ਹੈ। ਅਸੀਂ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਅਤੇ ਸਾਡਾ ਧਿਆਨ ਭਾਰਤੀ ਕ੍ਰਿਕਟ ਨੂੰ ਸੁਰੱਖਿਅਤ ਰੱਖਣ ‘ਤੇ ਹੈ।

ਕੀ ਹੈ ਪੂਰਾ ਮਾਮਲਾ ?

ਦਰਅਸਲ, ਬੁੱਧਵਾਰ ਸ਼ਾਮ 5.20 ਵਜੇ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ (Sourav Ganguly) ਨੇ ਇੱਕ ਟਵੀਟ ਕੀਤਾ। ਇਸ ਟਵੀਟ ‘ਚ ਉਨ੍ਹਾਂ ਨੇ 2022 ‘ਚ ਆਪਣੇ ਕ੍ਰਿਕਟ ਕਰੀਅਰ ਦੇ 30 ਸਾਲ ਪੂਰੇ ਹੋਣ ਬਾਰੇ ਲਿਖਿਆ ਅਤੇ ਉਨ੍ਹਾਂ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਚੰਗੇ-ਮਾੜੇ ਸਮੇਂ ‘ਚ ਉਸ ਦਾ ਸਾਥ ਦਿੱਤਾ। ਇੱਥੇ ਗਾਂਗੁਲੀ ਨੇ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ਬਾਰੇ ਅੱਗੇ ਲਿਖਿਆ । ਇਸ ਟਵੀਟ ਦੇ ਸਾਹਮਣੇ ਆਉਣ ਤੋਂ ਬਾਅਦ, ਉਸ ਦੀ ਨਵੀਂ ਪਾਰੀ ਨੂੰ ਤੁਰੰਤ ਰਾਜਨੀਤੀ ਵਿਚ ਜਾਣ ਦੀਆਂ ਅਟਕਲਾਂ ਨਾਲ ਜੋੜਿਆ ਗਿਆ, ਨਾਲ ਹੀ ਇਹ ਤੱਥ ਵੀ ਕਿ ਉਸ ਨੇ ਬੋਰਡ ਪ੍ਰਧਾਨ ਦਾ ਅਹੁਦਾ ਛੱਡਣ ਦਾ ਮਨ ਬਣਾ ਲਿਆ ਹੈ।

jagran

Scroll to Top