ਬੀਡੀਪੀਓ 40,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 23 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲਾਗੂ ਕੀਤੀ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ, ਪੰਜਾਬ ਵਿਜੀਲੈਂਸ ਬਿਊਰੋ (vigilance Bureau) ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀਡੀਪੀਓ) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ (vigilance Bureau)  ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਸੀ। ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਵਿੱਚ ਹੇਰਾਫੇਰੀ ਕਰਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਕੇਸ ਨੂੰ ਨਿਪਟਾਉਣ ਦੇ ਬਦਲੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘਟਾਉਣ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅਡੋਲ ਰਿਹਾ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੀਡੀਪੀਓ ਨੂੰ ਫੜ ਲਿਆ। ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ (vigilance Bureau)  ਦੇ ਅੰਮ੍ਰਿਤਸਰ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Read More:  ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਕੀ ਇੰਚਾਰਜ SI ਨੂੰ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ 

Scroll to Top