Site icon TheUnmute.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

radha swami

ਨਵੀਂ ਦਿੱਲੀ 14 ਫਰਵਰੀ 2022 : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ (Radha Swami Satsang Beas) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Nainder modi) ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ (Radha Swami Satsang Beas) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਖੇਤਰ ’ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ।

Exit mobile version