CM ਚੰਨੀ ਦੇ ਪਹੁੰਚਣ ਤੋਂ ਪਹਿਲਾਂ ਪਟਿਆਲਾ ਪੁਲਿਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ

CM ਚੰਨੀ ਦੇ ਪਹੁੰਚਣ ਤੋਂ ਪਹਿਲਾਂ ਪਟਿਆਲਾ ਪੁਲਿਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 24 ਨਵੰਬਰ 2021 : ਕਿਸਾਨ ਅੰਦੋਲਨ ਵਿੱਚ ਚਰਚਿੱਤ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਪੰਜਾਬ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਪੰਜਾਬ ਯੂਨੀਵਰਸਿਟੀ ਪਟਿਆਲਾ ਪੁੱਜੇ ।ਲੱਖਾ ਸਿਧਾਣਾ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦੇਣ ਸਮੇਂ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਸੀਐੱਮ ਚੰਨੀ ਇਸ ਸਮੇਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕਰਨ ਜਾ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਖਿਲਾਫ਼ ਕੋਈ ਐਫ.ਆਈ.ਆਰ ਦਰਜ ਨਹੀਂ ਕੀਤੀ ਗਈ ਹੈ। ਪਟਿਆਲਾ ਪੁਲਿਸ ਨੇ ਲੱਖਾ ਸਿਧਾਣਾ ਨੂੰ ਫੇਜ਼ 2 ਥਾਣੇ ਲਿਜਾਇਆ ਗਿਆ ਹੈ।

ਪੰਜਾਬੀ ਯੂਨੀਵਰਸਿਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੁੱਜ ਰਹੇ ਹਨ |ਜਿਨ੍ਹਾਂ ਵੱਲੋਂ ਯੂਨੀਵਰਸਿਟੀ ਦਾ ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ ਅਤੇ ਪੰਜਾਬ ਦਾ ਵਣ ਤ੍ਰਿਣ ਜੀਵ ਜੰਤ ਸੰਤੁਲਨ ਮੁੜ ਬਹਾਲੀ ਕੇਂਦਰ ਦਾ ਉਦਘਾਟਨ ਕੀਤਾ ਜਾਣਾ ਹੈ।

ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁੱਜਣ ਤੋਂ ਪਹਿਲਾਂ ਇਸ ਪ੍ਰੋਗਰਾਮ ਵਾਲੀ ਜਗ੍ਹਾ ਲੱਖਾ ਸਧਾਣਾ ਆਪਣੇ ਸਾਥੀਆਂ ਸਮੇਤ ਪੁੱਜ ਗਿਆ। ਪ੍ਰੋਗਰਾਮ ‘ਚ ਕੋਈ ਖ਼ਲਲ ਨਾ ਪਵੇ ਇਸ ਖ਼ਦਸ਼ੇ ਵਜੋਂ ਪੁਲਿਸ ਨੇ ਲੱਖਾ ਸਿਧਾਣਾ ਤੇ ਉਸਦੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਯੂਨੀਵਰਸਿਟੀ ਤੋਂ ਬਾਹਰ ਕਰ ਦਿੱਤਾ ਜਿਸ ਤੋਂ ਬਾਅਦ ਲੱਖਾ ਸਿਧਾਣਾ ਨੇ ਫੇਸਬੁੱਕ ਪੇਜ ‘ਤੇ ਲਾਈਵ ਹੋ ਕਿ ਦੱਸਿਆ ਕਿ ਉਹ ਅੱਜ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਘਿਰਾਓ ਕਰਨ ਪੁੱਜੇ ਸਨ |ਪਰ ਪੁਲਿਸ ਨੇ ਲੱਖਾ ਸਿਧਾਣਾ ਅਤੇ ਉਸ ਦੇ ਸਾਥੀਆਂ ਸਮੇਤ ਯੂਨੀਵਰਸਿਟੀ ਤੋਂ ਬਾਹਰ ਕੱਢ ਦਿੱਤਾ ਉਨ੍ਹਾਂ ਦੇ ਸਾਥੀਆਂ ਦਾ ਕਹਿਣਾ ਹੈ ਕੇ ਲੋਕਤੰਤਰ ਦਾ ਘਾਣ ਕੀਤਾ ਹੈ
ਇਸਦੇ ਨਾਲ ਹੀ ਅਧਿਆਪਕਾਂ ਵਲੋਂ ਵੀ ਪੰਜਾਬ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵਿਰੋਧ ਕੀਤਾ ਗਿਆ |

Scroll to Top