ਚੰਡੀਗੜ੍ਹ, 30 ਦਸੰਬਰ 2024: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਸਕੀਮ ਦਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਕਨਾਟ ਪਲੇਸ ਦੇ ਹਨੂੰਮਾਨ ਮੰਦਰ ਤੋਂ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕਰਨਗੇ।
ਇਸ ਸੰਬੰਧੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵਿੱਟਰ ‘ਤੇ ਲਿਖਿਆ, ‘ਜੇਕਰ ਆਮ ਆਦਮੀ ਪਾਰਟੀ ਜਿੱਤਦੀ ਹੈ ਤਾਂ ਦਿੱਲੀ ਦੇ ਮੰਦਰਾਂ ਦੇ ਪੁਜਾਰੀ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀਆਂ ਨੂੰ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਲਈ ਉਨ੍ਹਾਂ ਦੇ ਅਧਿਆਤਮਿਕ ਯੋਗਦਾਨ ਅਤੇ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਯਤਨਾਂ ਨੂੰ ਸ਼ਰਧਾਂਜਲੀ ਹੈ। ਇਸਦੇ ਨਾਲ ਹੀ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਦੇ ਲੋਕ ਇਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰਨ, ਇਹ ਬਹੁਤ ਵੱਡਾ ਪਾਪ ਹੋਵੇਗਾ।
Read More: RBI Report ਦੀ ਰਿਪੋਰਟ ‘ਚ ਦਾਅਵਾ, 2024-25 ‘ਚ ਜੀਡੀਪੀ ‘ਚ 6.6 ਪ੍ਰਤੀਸ਼ਤ ਵਾਧਾ ਹੋਣ ਦਾ ਅਨੁਮਾਨ