June 30, 2024 10:51 am
Sukhbir singh badal

ਸੁਖਬੀਰ ਬਾਦਲ ਨੇ ਆਪਣਾ ਚੋਣ ਮੈਨੀਫੈਸਟੋ ਕੀਤਾ ਜਾਰੀ, ਕੀਤੇ ਵੱਡੇ ਐਲਾਨ

ਅੰਮ੍ਰਿਤਸਰ 29 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ(Shiromani Akali Dal) ਦੇ ਮੁਖੀ ਸੁਖਬੀਰ ਬਾਦਲ (Sukhbir Badal ) ਅੱਜ ਅੰਮ੍ਰਿਤਸਰ ਪਹੁੰਚੇ। ਸੁਖਬੀਰ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਇਹ ਮੈਨੀਫੈਸਟੋ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਵੱਲੋਂ ਟਰਾਂਸਪੋਰਟਰਾਂ ਅਤੇ ਪਰਿਵਾਰਾਂ ਨੂੰ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਇਹ ਮੈਨੀਫੈਸਟੋ ਲਾਗੂ ਕੀਤਾ ਜਾਵੇਗਾ। ਜਾਰੀ ਕੀਤੇ ਗਏ ਇਸ ਮੈਨੀਫੈਸਟੋ ਵਿੱਚ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।

ਸੁਖਬੀਰ ਬਾਦਲ (Sukhbir Badal ) ਨੇ ਕਿਹਾ ਕਿ ਹੈਵੀ ਲਾਇਸੈਂਸ ਲਈ ਹਰ ਜ਼ਿਲ੍ਹੇ ਵਿੱਚ ਕੇਂਦਰ ਬਣਾਏ ਜਾਣਗੇ। ਟਰਾਂਸਪੋਰਟਰਾਂ ਦੀਆਂ ਯੂਨੀਅਨਾਂ ਹੋਣਗੀਆਂ ਅਤੇ ਇਹ ਯੂਨੀਅਨਾਂ ਜ਼ਿਲ੍ਹੇ ਦੇ ਐਸ.ਡੀ.ਐਮ. ਅਧੀਨ ਕੰਮ ਕਰੇਗਾ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਸ਼ਹਿਰ ਵਿੱਚ ਬਿਨਾਂ ਵਿਆਜ ਦੇ ਈ-ਰਿਕਸ਼ਾ ਦਿੱਤੇ ਜਾਣਗੇ। ਟਰਾਂਸਪੋਰਟਰਾਂ ਨਾਲ ਸਬੰਧਤ ਹਰੇਕ ਅਪਰੇਟਰ ਦਾ ਬੀਮਾ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁੰਡਾ ਪਰਚੀ ਦੀ ਵਸੂਲੀ ਬੰਦ ਕਰਵਾਈ ਜਾਵੇਗੀ।

ਸੁਖਬੀਰ ਬਾਦਲ (Sukhbir Badal) ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਆਟੋ ਰਿਕਸ਼ਾ ਨਾਜਾਇਜ਼ ਚੱਲ ਰਹੇ ਹਨ। ਸਰਕਾਰ ਵੱਲੋਂ ਇਨ੍ਹਾਂ ਆਟੋ ਰਿਕਸ਼ਾ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਉਨ੍ਹਾਂ ਲੋਕਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸ਼ਹਿਰ ਵਿੱਚੋਂ ਪ੍ਰਦੂਸ਼ਣ ਅਤੇ ਟ੍ਰੈਫਿਕ ਨੂੰ ਵੀ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਆਉਣ ਵਾਲਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਉਹ ਈ-ਰਿਕਸ਼ਾ ਚਲਾਉਣਾ ਚਾਹੁੰਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਵਿੱਤ ਅਤੇ ਈ-ਰਿਕਸ਼ਾ ਵੀ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਟਰਾਂਸਪੋਰਟਰ ਭਲਾਈ ਸੰਸਥਾ ਬਣਾਈ ਜਾਵੇਗੀ ਜਿਸ ਵਿੱਚ ਘੱਟੋ-ਘੱਟ 5 ਸਾਲ ਤੋਂ ਚੱਲ ਰਹੀ ਟਰਾਂਸਪੋਰਟਰ ਯੂਨੀਅਨ ਦੇ ਨੁਮਾਇੰਦੇ ਇਸ ਦੇ ਮੈਂਬਰ ਹੋਣਗੇ। ਇਸ ਭਲਾਈ ਦਾ ਬਜਟ 25 ਕਰੋੜ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕਿਸੇ ਡਰਾਈਵਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ ਅਤੇ ਉਸ ਦਾ ਵੀ ਸਰਕਾਰ ਵੱਲੋਂ ਹੀ ਬੀਮਾ ਕੀਤਾ ਜਾਵੇਗਾ।