ਚੰਡੀਗੜ੍ਹ 13 ਦਸੰਬਰ 2021 : ਕਾਂਗਰਸ (Congress) ਵੱਲੋਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੁਨੀਲ ਜਾਖੜ (Sunil Jakhar) ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਕਾਰਨ ਸੁਨੀਲ ਜਾਖੜ ਨੇ 15 ਦਸੰਬਰ ਨੂੰ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਉਹ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਨਾਲ ਮੀਟਿੰਗ ਕਰਨਗੇ। ਸੁਨੀਲ ਜਾਖੜ (Sunil Jakhar) ਪ੍ਰਚਾਰ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਹੁਣ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨਗੇ।