Sukhpal_Singh_Khaira

ਪੇਸ਼ੀ ਤੋਂ ਪਹਿਲਾ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ ਨੂੰ ਲੈ ਕੇ ਦਿੱਤਾ ਇਹ ਵੱਡਾ ਬਿਆਨ

ਚੰਡੀਗੜ੍ਹ 18 ਨਵੰਬਰ 2021 : ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਪੇਸ਼ੀ ‘ਤੇ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਭਾਜਪਾ ਮੇਰੇ ਖਿਲਾਫ ਸੀ, ਪਰ ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ ‘ਚ ਉਨ੍ਹਾਂ ਦਾ ਪਰਦਾਫਾਸ਼ ਕਰਨਗੇ। ਮੈਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਈਡੀ ਨੂੰ ਮੇਰੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਸੂਬੇ ਦੇ ਲੋਕਾਂ ਲਈ ਦ੍ਰਿੜਤਾ ਨਾਲ ਲੜਿਆ । ਸੱਚ ਦੀ ਜਿੱਤ ਹੋਵੇਗੀ। ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਕਰਾਂਗਾ।

Scroll to Top