ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਲੁਧਿਆਣਾ ਸਰਕਟ ਹਾਊਸ ਵਿਖੇ ਮੀਟਿੰਗ ਹੋਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਿਨਟ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ । ਚੰਡੀਗੜ੍ਹ ਤੋਂ ਬਾਹਰ ਹੋਈ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੈ ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਹੁਣ ਕੈਬਨਿਟ ਦੀ ਮੀਟਿੰਗ ਜਨਤਕ ਤੌਰ ‘ਤੇ ਹੋਵੇਗੀ। ਇਸ ਤੋਂ ਬਾਅਦ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ। ਸੂਬਾ ਸਰਕਾਰ ਨੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਸ਼ੁਰੂ ਕੀਤੀ ਹੈ।
ਦਸੰਬਰ 7, 2025 11:27 ਬਾਃ ਦੁਃ




