Priyanka Gandhi

ਭਾਰਤ ਜੋੜੋ ਨਿਆ ਯਾਤਰਾ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਦਾਖਲ

ਚੰਡੀਗੜ੍ਹ, 16 ਫਰਵਰੀ 2024: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ (Priyanka Gandhi Wadra) ਵਾਡਰਾ ਦੀ ਸਿਹਤ ਵਿਗੜਨ ਕਰਕੇ ਸ਼ੁੱਕਰਵਾਰ ਨੂੰ ‘ਭਾਰਤ ਜੋੜੋ ਨਿਆ ਯਾਤਰਾ’ ‘ਚ ਹਿੱਸਾ ਨਹੀਂ ਲੈ ਸਕੇਗੀ। ਪਹਿਲਾਂ ਤੋਂ ਉਲੀਕੇ ਗਏ ਪ੍ਰੋਗਰਾਮ ਦੇ ਤਹਿਤ ਉਨ੍ਹਾਂ ਨੇ ਅੱਜ ਸ਼ਾਮ ਉੱਤਰ ਪ੍ਰਦੇਸ਼ ਦੇ ਚੰਦੌਲੀ ਤੋਂ ਯਾਤਰਾ ਵਿੱਚ ਸ਼ਾਮਲ ਹੋਣਾ ਸੀ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਕੇ ਆਪਣੀ ਬੀਮਾਰ ਹੋਣ ਅਤੇ ਹਸਪਤਾਲ ‘ਚ ਦਾਖਲ ਕਰਵਾਉਣ ਦੀ ਜਾਣਕਾਰੀ ਦਿੱਤੀ।

ਉਨ੍ਹਾਂ (Priyanka Gandhi Wadra) ਨੇ ਲਿਖਿਆ, ’ਮੈਂ’ਤੁਸੀਂ ‘ਭਾਰਤ ਜੋੜੋ ਨਿਆ ਯਾਤਰਾ’ ਦੇ ਉੱਤਰ ਪ੍ਰਦੇਸ਼ ਪਹੁੰਚਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਸੀ ਪਰ ਬੀਮਾਰ ਹੋਣ ਕਾਰਨ ਮੈਨੂੰ ਅੱਜ ਹੀ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਮੇਰੀ ਸਿਹਤ ਵਿੱਚ ਥੋੜ੍ਹਾ ਸੁਧਾਰ ਹੁੰਦੇ ਹੀ ਮੈਂ ਯਾਤਰਾ ਵਿੱਚ ਸ਼ਾਮਲ ਹੋਵਾਂਗੀ। ਉਦੋਂ ਤੱਕ, ਮੈਂ ਚੰਦੌਲੀ-ਬਨਾਰਸ ਪਹੁੰਚਣ ਵਾਲੇ ਸਾਰੇ ਯਾਤਰੀਆਂ, ਉੱਤਰ ਪ੍ਰਦੇਸ਼ ਦੇ ਮੇਰੇ ਸਾਥੀਆਂ, ਜੋ ਤਨਦੇਹੀ ਨਾਲ ਯਾਤਰਾ ਦੀ ਤਿਆਰੀ ਕਰ ਰਹੇ ਹਨ ਅਤੇ ਮੇਰੇ ਪਿਆਰੇ ਭਰਾ ਨੂੰ ਸ਼ੁਭਕਾਮਨਾਵਾਂ ਦਿੰਦੀ ਹਾਂ।

Scroll to Top