TheUnmute.com

ਵਿਸ਼ੇਸ਼ ਇਜਲਾਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਸੱਦੀ ਕੈਬਿਨਟ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ (Cabinet meeting) ਦੀ ਬੈਠਕ ਸੱਦ ਲਈ ਹੈ। ਇਹ ਬੈਠਕ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਹੈ। ਦੂਜੇ ਪਾਸੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੇ ਕਿਹਾ ਸੱਦਿਆ ਗਿਆ ਇਹ ਦੋ ਦਿਨ ਦਾ ਵਿਸ਼ੇਸ਼ ਇਜਲਾਸ ਗ਼ੈਰ-ਸੰਵਿਧਾਨਕ ਹੈ ਅਤੇ ਇਸ ਸਬੰਧੀ ਕੀਤੀ ਕਾਰਵਾਈ ਜਾਇਜ਼ ਨਹੀ ਹੋਵੇਗੀ।

ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ ਅਤੇ ਹਲਾਂਕਿ ਪੰਜਾਬ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਇਸਦੇ ਨਾਲ ਹੀ ਬੈਠਕ (Cabinet meeting) ਵਿੱਚ ਪੰਜਾਬ ਸਰਕਾਰ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ ‘ਤੇ ਵੀ ਚਰਚਾ ਕਰੇਗੀ ।

ਪੰਜਾਬ ਸਰਕਾਰ ਨੇ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪਾਰਟੀ ਅਤੇ ਵਿਰੋਧੀ ਧਿਰ ਦਰਮਿਆਨ ਪ੍ਰਸਤਾਵਿਤ ਬਹਿਸ ਲਈ ਸਥਾਨ ਨਿਸ਼ਚਿਤ ਕਰ ਦਿੱਤਾ ਹੈ।ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਹੋਵੇਗੀ।

Exit mobile version