Behbal Kalan

ਚੰਡੀਗੜ੍ਹ ‘ਚ ਹੀ ਹੋਵੇਗੀ ਬਹਿਬਲ ਕਲਾਂ ਗੋ.ਲੀ.ਕਾਂ.ਡ ਕੇਸ ਦੀ ਸੁਣਵਾਈ, ਸਰਕਾਰ ਦੀ ਪਟੀਸ਼ਨ ਰੱਦ

ਚੰਡੀਗੜ੍ਹ, 17 ਅਪ੍ਰੈਲ 2025: ਬਹਿਬਲ ਕਲਾਂ (Behbal Kalan) ਗੋ.ਲੀ.ਕਾਂ.ਡ ਨਾਲ ਸੰਬਧਿਤ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਅਦਾਲਤ ‘ਚ ਹੀ ਹੋਵੇਗੀ | ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਸਪੈਸ਼ਲ ਲੀਵ ਪਟੀਸ਼ਨ (SLP) ਨੂੰ ਰੱਦ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਇਸ ਐਸਐਲਪੀ ਦੇ ਤਹਿਤ ਬਹਿਬਲ ਕਲਾਂ ਗੋਲੀਬਾਰੀ ਕੇਸ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਅਦਾਲਤ ‘ਚ ਤਬਦੀਲ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ‘ਚ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ ਸਪੱਸ਼ਟ ਕੀਤਾ ਕਿ ਕੇਸ ਨੂੰ ਚੰਡੀਗੜ੍ਹ ਤਬਦੀਲ ਕਰਨ ਦਾ ਫੈਸਲਾ ਨਿਆਂਇਕ ਤੌਰ ‘ਤੇ ਸਹੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਸ਼ੇਸ਼ ਛੁੱਟੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ।

ਇਹ ਮਾਮਲਾ ਸਾਲ 2015 ‘ਚ ਬਹਿਬਲ ਕਲਾਂ (Behbal Kalan) ‘ਚ ਵਾਪਰੇ ਗੋਲੀਕਾਂਡ ਨਾਲ ਸੰਬੰਧੀ ਹੈ, ਜੋ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਉਸ ਤੋਂ ਬਾਅਦ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਸਬੰਧਤ ਹੈ। ਇਸ ਮਾਮਲੇ ਨੂੰ ਲੈ ਕੇ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਜਾਰੀ ਹੈ |

Read More: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਇਹ ਅਹਿਮ ਫੈਸਲਾ

Scroll to Top