ਚੰਡੀਗੜ੍ਹ, 21 ਦਸੰਬਰ 2023: ਪੰਜਾਬ ਵਿੱਚ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਵੱਲੋਂ ਇੰਡੀਆ ਗਠਜੋੜ ਨੂੰ ਲੈ ਕੇ ਬਾਗੀ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਕਿਹਾ ਕਿ ਪੰਜਾਬ ਵਿੱਚ ਇੰਡੀਆ ਗਠਜੋੜ ਦਾ ਕੋਈ ਭਵਿੱਖ ਨਹੀਂ ਹੈ। ‘ਆਪ’ ਪਾਰਟੀ ਨਾਲ ਗਠਜੋੜ ਕਰਨ ਨਾਲੋਂ ਮੇਰੇ ਲਈ ਘਰ ਬੈਠਣਾ ਬਿਹਤਰ ਹੈ। ਜੇਕਰ ਪੰਜਾਬ ਵਿੱਚ ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਗਠਜੋੜ ਹੁੰਦਾ ਹੈ ਤਾਂ ਉਹ ਉਨ੍ਹਾਂ ਨਾਲ ਨਹੀਂ ਚੱਲ ਸਕਦੇ । ਇਸ ਗਠਜੋੜ ਦਾ ਕਾਂਗਰਸ ਪਾਰਟੀ ਨੂੰ ਹੀ ਨੁਕਸਾਨ ਹੋਵੇਗਾ।
ਆਸ਼ੂ (Bharat Bhushan Ashu) ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਧੜੱਲੇ ਨਾਲ ਐਫ.ਆਈ.ਆਰ. ਦਰਜ ਕਰ ਰਹੀ ਹੈ | ਜੋ ਵੀ ਸਰਕਾਰ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ‘ਤੇ ਕੋਈ ਨਾ ਕੋਈ ਮਾਮਲਾ ਦਰਜ ਕਰ ਲਿਆ ਜਾਂਦਾ ਹੈ। ਜਿਸ ਤਰ੍ਹਾਂ ਕੇਂਦਰ ਵਿਚ ਭਾਜਪਾ ਦਾ ਦਬਦਬਾ ਹੈ, ਉਸੇ ਤਰ੍ਹਾਂ ‘ਆਪ’ ਪੰਜਾਬ ਵਿਚ ਵੀ ਅਜਿਹਾ ਹੀ ਕਰ ਰਹੀ ਹੈ।
ਆਸ਼ੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਵਰਕਰਾਂ ਅਤੇ ਸੀਨੀਅਰ ਲੀਡਰਸ਼ਿਪ ਦਾ ਸੁਨੇਹਾ ਹਾਈਕਮਾਂਡ ਤੱਕ ਪਹੁੰਚਾ ਦਿੱਤਾ ਹੈ। ਜੇਕਰ ਪਾਰਟੀ ਦਾ ਪੰਜਾਬ ਵਿੱਚ ਅਜੇ ਵੀ ਆਮ ਆਦਮੀ ਪਾਰਟੀ ਨਾਲ ਗਠਜੋੜ ਹੈ ਤਾਂ ਹੋਰ ਕੋਈ ਨਹੀਂ ਜਾਣਦਾ ਪਰ ਮੈਂ ਇਸ ਗਠਜੋੜ ਨਾਲ ਨਹੀਂ ਚੱਲਾਂਗਾ।