Site icon TheUnmute.com

ਸੂਬੇ ‘ਚ ਜਲਦ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਪਟਿਆਲਾ 08 ਜੁਲਾਈ 2022: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਵਿਭਾਗਾਂ ਦੇ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਦੇ ਸਰਕਟ ਹਾਊਸ ਪਹੁੰਚੇ | ਇਸ ਦੌਰਾਨ ਵੱਖ ਵੱਖ ਥਾਵਾਂ ਤੇ ਚੇਤਨ ਸਿੰਘ ਜੌੜਾਮਾਜਰਾ ਦਾ ਭਰਵਾਂ ਸਵਾਗਤ ਕੀਤਾ ਗਿਆ |

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਹਸਪਤਾਲਾਂ ਦੀ ਖ਼ਰਾਬ ਹੋ ਰਹੀ ਦੁਰਦਸ਼ਾ ਨੂੰ ਬਹੁਤ ਜਲਦ ਠੀਕ ਕੀਤਾ ਜਾਵੇਗਾ ਅਤੇ ਸੂਬੇ ‘ਚ ਜਲਦ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸੂਬੇ ਦੇ ਸਾਰੇ ਹਸਪਤਾਲਾਂ ਦਾ ਦੌਰਾ ਕਰਨਗੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਜੋ ਵੀ ਘੁਟਾਲਿਆਂ ਸਬੰਧੀ ਉਨ੍ਹਾਂ ਕੋਲ ਕੋਈ ਸ਼ਿਕਾਇਤ ਆਵੇਗੀ ਤਾਂ ਉਹ ਉਸ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਨਗੇ |

Exit mobile version