July 4, 2024 9:01 am
Charanjit Singh Channi

ਲੋਕ ਸਭਾ ਚੋਣਾਂ ਦਰਮਿਆਨ ਚਰਨਜੀਤ ਚੰਨੀ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 03 ਮਈ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ।

ਚਰਨਜੀਤ ਚੰਨੀ (Charanjit Singh Channi) ਤੋਂ ਸੰਤ ਬਲਵੀਰ ਸਿੰਘ ਸੀਚੇਵਾਲ ਪਹੁੰਚ ਕੇ ਹਲਕਾ ਸ਼ਾਹਕੋਟ, ਨਕੋਦਰ, ਮਹਿਤਪੁਰ ਅਤੇ ਹੋਰ ਦਿਹਾਤੀ ਖੇਤਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ । ਚਰਨਜੀਤ ਚੰਨੀ ਦੀ ਸੰਤ ਸੀਚੇਵਾਲ ਦੀ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

ਜਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਜਲੰਧਰ ਅਤੇ ਕਪੂਰਥਲਾ ਦੇ ਦਿਹਾਤੀ ਖੇਤਰਾਂ ਵਿੱਚ ਕਾਫੀ ਦਬਦਬਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਲੋਕ ਉਸ ਦਾ ਬਹੁਤ ਸਤਿਕਾਰ ਕਰਦੇ ਹਨ। ਸੀਚੇਵਾਲ ਦੀ ਮੱਦਦ ਨਾਲ ਵਿਦੇਸ਼ਾਂ ਵਿੱਚ ਫਸੇ ਦਰਜਨਾਂ ਨੌਜਵਾਨਾਂ ਨੂੰ ਭਾਰਤ ਲਿਆਂਦਾ ਗਿਆ। ਜਿਸ ਕਾਰਨ ਪੰਜਾਬ ਦਾ ਵੱਡਾ ਹਿੱਸਾ ਸੀਚੇਵਾਲ ਦੇ ਨਾਲ ਨਾਲ ਚੱਲਦਾ ਹੈ।
ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਦੀ ਇਸ ਮੁਲਾਕਾਤ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।