July 7, 2024 3:40 pm
PSTET

ਤਰਨਤਾਰਨ ਘਟਨਾ ‘ਤੇ ਬੋਲੇ ਭਗਵੰਤ ਮਾਨ, ਕਿਹਾ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ

ਚੰਡੀਗੜ੍ਹ 31 ਅਗਸਤ 2022: ਤਰਨਤਾਰਨ ਵਿਖੇ ਸਥਿਤ ਚਰਚ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਦੇਰ ਰਾਤ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਭੰਨਤੋੜ ਕੀਤੀ ਗਈ ਹੈ, ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ..ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ..ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ |

ਜਿਕਰਯੋਗ ਹੈ ਕਿ ਚਰਚ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮੁਲਜ਼ਮ ਮੂਰਤੀ ਦਾ ਸਿਰ ਵੱਖ ਕਰ ਕੇ ਚੁੱਕ ਕੇ ਲੈ ਗਏ ਅਤੇ ਚਰਚ ਦੇ ਅੰਦਰ ਖੜ੍ਹੀ ਕਾਰ ਨੂੰ ਵੀ ਅੱਗ ਲਾ ਦਿੱਤੀ । ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਬਣਿਆ ਹੋਇਆ ਹੈ। ਘਟਨਾ ਤੋਂ ਬਾਅਦ ਹੁਣ ਈਸਾਈ ਧਰਮ ਦੇ ਲੋਕਾਂ ਨੇ ਪੱਟੀ-ਖੇਮਕਰਨ ਰਾਜ ਮਾਰਗ ਨੂੰ ਸਵੇਰੇ ਹੀ ਬੰਦ ਕਰ ਦਿੱਤਾ ਹੈ।

Tarn Taran incident