ਚੰਡੀਗੜ੍ਹ 02 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 ਵਿੱਚ ਪੰਜਾਬ ਦੀ ਧੀ ਤੇ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ (Weightlifter Harjinder Kaur) ਨੇ ਮਹਿਲਾ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ.,
ਇਸਦੇ ਨਾਲ ਹੀ ਨਾਭਾ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਕਾਮਨਵੈਲਥ ਖੇਡਾਂ ਵਿਚ ਕਾਂਸੀ ਤਮਗਾ ਜਿੱਤਣ ‘ਤੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ |