July 7, 2024 3:00 pm
bhagwant-mann

ਯੂਕਰੇਨ ‘ਚ ਫਸੇ ਵਿਦਿਆਰਥੀਆਂ ਲਈ ਭਗਵੰਤ ਮਾਨ ਨੇ ਮੋਦੀ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 24 ਫਰਵਰੀ 2022 : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant maan) ਨੇ ਯੂਕਰੇਨ (Ukraine) ‘ਚ ਫਸੇ ਵਿਦਿਆਰਥੀਆਂ ਦੀ ਮੁਫ਼ਤ ਅਤੇ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਭਗਵੰਤ ਮਾਨ (Bhagwant maan) ਨੇ ਏਅਰਲਾਈਨਜ਼ ਕੰਪਨੀਆਂ ਵੱਲੋਂ ਹਵਾਈ ਟਿਕਟਾਂ ਦੀਆਂ ਕੀਮਤਾਂ ‘ਚ ਕੀਤੇ ਵਾਧੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਮਾਨ ਨੇ ਵਿਦਿਆਰਥੀਆਂ ਅਤੇ ਹੋਰ ਯਾਤਰੀਆਂ ਸਮੇਤ ਏਅਰਲਾਈਨ ਕੰਪਨੀਆਂ ਦੀ ਇਸ ਲੁੱਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਭਗਵੰਤ ਮਾਨ (Bhagwant maan) ਨੇ ਕਿਹਾ ਕਿ ਯੂਕਰੇਨ (Ukraine) ਅਤੇ ਰੂਸ ਦਰਮਿਆਨ ਦੁਸ਼ਮਣੀ ਵਾਲੀ ਸਥਿਤੀ ਕਾਰਨ ਯੂਕਰੇਨ ‘ਚ ਪੜ੍ਹ ਰਹੇ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ (Ukraine) ਛੱਡ ਕੇ ਘਰ ਪਰਤਣ ਦੀ ਸਲਾਹ ਦਿੱਤੀ ਹੈ ਪਰ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਨਾ ਤਾਂ ਕਿਸੇ ਏਅਰਲਾਈਨ ਨੂੰ ਜ਼ਿੰਮੇਵਾਰੀ ਸੌਂਪੀ ਹੈ ਅਤੇ ਨਾ ਹੀ ਹਵਾਈ ਟਿਕਟਾਂ ਦੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਹੈ। ਇਹ ਬੇਹੱਦ ਮੰਦਭਾਗਾ ਹੈ।