Site icon TheUnmute.com

ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਸੁਰੱਖਿਆ ਪ੍ਰਬੰਧਾਂ ਸਮੇਤ ਕਈ ਮੁੱਦਿਆਂ ‘ਤੇ ਕੀਤੀ ਚਰਚਾ

Bhagwant Mann

ਦਿੱਲੀ 09 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕਈ ਮੁੱਦਿਆਂ ‘ਤੇ ਚਰਚਾ ਕੀਤੀ, ਇਨ੍ਹਾਂ ਵਿੱਚ ਸਰਹੱਦੀ ਖੇਤਰ ਦੀ ਸੰਵੇਦਨਸ਼ੀਲਤਾ ਅਤੇ ਡਰੋਨ ਗਤੀਵਿਧੀ ਨੂੰ ਲੈ ਕੇ ਚਰਚਾ ਹੋਈ ਹੈ। ਲਟਕ ਰਹੇ ਆਰਡੀਐਫ ਫੰਡ, ਪੁਲਿਸ ਨੂੰ ਹਾਈਟੈਕ ਬਣਾਉਣ ਅਤੇ ਕੰਡਿਆਲੀ ਤਾਰ ਅਤੇ ਬਾਰਡਰ ਦੀ ਦੂਰੀ ਘੱਟ ਕਰਨ ਦੀ ਮੰਗ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਰਹੀ ਅਤੇ ਉਨ੍ਹਾਂ ਨੇ ਇਹ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ।

Exit mobile version