July 7, 2024 9:45 am
Bhagwant Maan

ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ‘ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ 14 ਜਨਵਰੀ 2022: ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Maan) ਨੇ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਮਾਨ ਨੇ ਨਵਜੋਤ ਸਿੱਧੂ (Navjot Singh Sidhu) ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਚਾਹੁੰਦੀ ਹੈ। ਉਹ ਜਲਦ ਹੀ ਰੋਡਮੈਪ ਸਾਂਝਾ ਕਰਨਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਧੂ ਕੁਝ ਬੋਲਦੇ ਹਨ ਤਾਂ ਉਨ੍ਹਾਂ ਦੀ ਆਪਣੀ ਪਾਰਟੀ ਉਨ੍ਹਾਂ ਦੇ ਖਿਲਾਫ ਹੋ ਜਾਂਦੀ ਹੈ, ਪਾਰਟੀ ‘ਚ ਵਿਰੋਧ ਸ਼ੁਰੂ ਹੋ ਜਾਂਦਾ ਹੈ। ਮੁੱਖ ਮੁੱਦਾ ਹੈ ਕਿ ਉਨ੍ਹਾਂ ‘ਚ ਅਤੇ ਸਾਡੇ ‘ਚ ਇਹ ਅੰਤਰ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਸਿਆਸੀ ਬਦਲਾਖੋਰੀ ਨਹੀਂ ਦਿਖਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ 2-3 ਦਿਨਾਂ ‘ਚ ਕੀ ਹੋਵੇਗਾ, ਪਤਾ ਲੱਗ ਜਾਵੇਗਾ।

ਸਿੱਧੂ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਹਾਲਾਤਾਂ ਨੂੰ ਦੇਖ ਕੇ ਲੱਗਦਾ ਹੈ ਕਿ ਸਿੱਧੂ ਬਾਗੀ ਹੋ ਗਏ ਹਨ। ਸਿੱਧੂ ਦਾ ਐਲਾਨ ਮੈਨੀਫੈਸਟ ‘ਚ ਨਹੀਂ ਆਉਂਦਾ। ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਗਲਤ ਕੰਮ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਆਪ ਦਾ ਏਜੰਡਾ ਹੈ ਕਿ ਪੰਜਾਬ ਨੂੰ ਪੈਰ੍ਹਾਂ ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ (Navjot Sidhu) ਜਦੋਂ ਵੀ ਬੋਲਦੇ ਹਨ ਤਾਂ ਉਨ੍ਹਾਂ ਦੀ ਪਾਰਟੀ ਵਿਚ ਹੀ ਵਿਰੋਧ ਸ਼ੁਰੂ ਹੋ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੱਗ ਰਿਹਾ ਹੈ ਕਿ ਨਵਜੋਤ ਸਿੱਧੂ ਬਾਗੀ ਹੁੰਦੇ ਜਾ ਰਹੇ ਹਨ।ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਗਾਰੰਟੀਆਂ ਦਿੱਤੀਆਂ ਹਨ, ਉਹ ਪੂਰੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਕਾਨੂੰਨ ਦੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਨਹੀਂ ਕੀਤੀ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦਾ 26000 ਕਰੋੜ ਦਾ ਬਜਟ 69000 ਕਰੋੜ ‘ਤੇ ਲਿਆਂਦਾ ਗਿਆ ਹੈ, ਜਿਸ ਕਾਰਨ ਦਿੱਲੀ ‘ਚ ਵਿਕਾਸ ਹੋ ਰਿਹਾ ਹੈ। ਦੂਜੇ ਪਾਸੇ ਮਾਨ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਟੈਕਸ ਦਾ ਪੈਸਾ ਉਨ੍ਹਾਂ ਲਈ ਵਰਤਣਾ ਚਾਹੀਦਾ ਹੈ।