TheUnmute.com

ਭਗਵੰਤ ਮਾਨ ਹੋਰਾਂ ਰਾਜਾਂ ਵੱਲ ਭੱਜਣ ਦੀ ਬਜਾਏ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ 27 ਅਪ੍ਰੈਲ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਵਿਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ‘ਤੇ ਚਿੰਤਾ ਪ੍ਰਗਟ ਕੀਤੀ ਹੈ | ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਵਿਚ 12ਵੀਂ ਜਮਾਤ ਦੇ ਵਿਦਿਆਰਥੀ ਦੇ ਕਤਲ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਟਵੀਟ ਕੀਤਾ ਹੈ-‘ਇੱਕ ਹੋਰ ਦਿਨ, ਇੱਕ ਹੋਰ ਕਤਲ!, ਅੰਮ੍ਰਿਤਸਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਭਗਵੰਤ ਮਾਨ ਹੋਰਾਂ ਰਾਜਾਂ ਵੱਲ ਭੱਜਣ ਦੀ ਬਜਾਏ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ। ਇਹ ਹੱਥੋਂ ਨਿਕਲ ਰਹੀ ਹੈ!’

ਜਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੰਜਾਬ ਵਿਚ ਕਤਲ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ ਹਨ। ਸੂਬੇ ਦੀਆਂ ਸਿਆਸੀ ਧਿਰਾਂ ਨੇ ਇਸ ਨੂੰ ਲੈ ਕੇ ਫਿਕਰਮੰਦੀ ਜਤਾਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ‘ਚ 12ਵੀਂ ਦੇ ਵਿਦਿਆਰਥੀ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Capt. Amarinder Singh

Exit mobile version