ਚੰਡੀਗੜ੍ਹ 14 ਮਾਰਚ 2022: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਭਗਵੰਤ ਮਾਨ (Bhagwant Mann) 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ। ਇਸ ਸੰਬੰਧ ‘ਚ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਜ਼ਬਰਦਸਤ ਬਹੁਮਤ ਮਿਲਿਆ ਹੈ ਅਤੇ ਜਲਦੀ ਹੀ ਭਗਵੰਤ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ।
ਨਵੰਬਰ 23, 2024 6:53 ਪੂਃ ਦੁਃ