ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਵੱਡੇ-ਵੱਡੇ ਐਲਾਨ ਕਰਦੇ ਨੇ ਜਿਸ ਦੇ ਚਲਦਿਆਂ ਅੱਜ ਉਨ੍ਹਾਂ ਫੇਸਬੁੱਕ ਪੋਸਟ ਰਾਹੀਂ ਸੁਨੇਹਾ ਦਿੱਤਾ ਕਿ ਪੰਜਾਬ ਦੇ 3 ਕਰੋੜ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਅਤੇ AGTF (Anti gangster task force) ਬਾਰੇ DGP ਪੰਜਾਬ ਨਾਲ ਬੈਠਕ ਵੀ ਕੀਤੀ ਕੀਤੀ।