ਜ਼ੀਰਾ

ਭਗਵੰਤ ਮਾਨ ਦੇ ਜ਼ੀਰਾ ਰੋਡ ਸ਼ੋਅ ਨੇ ਤੋੜੇ ਸਾਰੇ ਰਿਕਾਰਡ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਲੋਕ

ਚੰਡੀਗੜ੍ਹ, 15 ਫਰਵਰੀ 2022 : ਚੋਣਾਂ ਨਜਦੀਕ ਆਉਂਦੀਆਂ ਦੇਖ ਹਰ ਪਾਰਟੀ ਪੱਬਾਂ ਭਾਰ ਹੋ ਚੋਣ ਪ੍ਰਚਾਰ ਕਰ ਰਹੀ ਹੈ। ਜਿੱਥੇ ਕਈ ਪਾਰਟੀਆਂ ਨੂੰ ਤਾਂ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜੇ ਗੱਲ ਕਰੀਏ ਆਮ ਆਦਮੀ ਪਾਰਟੀ ਦੇ ਸੀ ਐਮ ਚਿਹਰਾ ਭਗਵੰਤ ਮਾਨ ਦੀ ਤਾਂ ਭਗਵੰਤ ਮਾਨ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਲਗਾਤਾਰ ਭਗਵੰਤ ਮਾਨ  ਵੱਲੋਂ ਰੋਡ ਸ਼ੋਅ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਅੱਜ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ  ਦੇ ਹੱਕ ਵਿੱਚ ਭਗਵੰਤ ਮਾਨ ਵੱਲੋਂ ਚੋਣ ਪ੍ਰਚਾਰ ਦੌਰਾਨ ਇੱਕ ਰੋਡ ਸ਼ੋਅ ਕੀਤਾ ਗਿਆ ਜਿਸ ‘ਚ ਹਜਾਰਾਂ ਲੋਕ ਸ਼ਾਮਲ ਹੁੰਦੇ ਨਜ਼ਰ ਆਏ ਲੋਕਾਂ ਦਾ ਕਹਿਣਾ ਹੈ ਕਿ ਜ਼ੀਰਾ ਵਿੱਚ ਹੋਏ ਇਕੱਠ ਨੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ |

Scroll to Top