TheUnmute.com

ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਵਜੋਂ ਲਿਆ ਹਲਫ਼

ਚੰਡੀਗੜ੍ਹ, 14 ਦਸੰਬਰ 2023: ਭਾਜਪਾ ਦੇ ਸੀਨੀਅਰ ਆਗੂ ਭਜਨ ਲਾਲ ਸ਼ਰਮਾ (Bhajan Lal Sharma) ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਭਜਨ ਲਾਲ ਸ਼ਰਮਾ ਨੂੰ ਮੁੱਖ ਮੰਤਰੀ ਦੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਭਾਜਪਾ ਵਿਧਾਇਕ ਪ੍ਰੇਮਚੰਦ ਬੈਰਵਾ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਇਸਦੇ ਨਾਲ ਜੈਪੁਰ ਦੀ ਵਿਦਿਆਧਰ ਨਗਰ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਰਾਜਕੁਮਾਰੀ ਦੀਆ ਕੁਮਾਰੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ।

ਭਾਜਪਾ ਵਿਧਾਇਕ ਭਜਨ ਲਾਲ ਸ਼ਰਮਾ (Bhajan Lal Sharma) ਦੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਰਹੇ |

Exit mobile version