ਚੰਡੀਗੜ੍ਹ, 23 ਮਈ 2025: Bhakra Dam Water Issue: ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਯਾਨੀ 26 ਮਈ ਨੂੰ ਹੋਵੇਗੀ।
ਉੱਥੇ ਹੀ ਭਾਖੜਾ ਡੈਮ (Bhakra Dam) ‘ਤੇ ਸੀਆਈਐਸਐਫ ਦੀ ਤਾਇਨਾਤੀ ਦੀ ਪ੍ਰਕਿਰਿਆ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉੱਥੇ ਬਣੇ ਕੁਆਰਟਰਾਂ ਨੂੰ ਖਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਜਿਸ ਕਾਰਨ ਉੱਥੇ ਰਹਿਣ ਵਾਲੇ ਲੋਕ ਪ੍ਰੇਸ਼ਾਨ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਖੁਦ ਸੁਰੱਖਿਆ ਪ੍ਰਦਾਨ ਕਰ ਰਹੀ ਹੈ ਤਾਂ ਸਾਨੂੰ ਪੈਸੇ ਕਿਉਂ ਦੇਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਮਾਮਲੇ ‘ਚ ਪੰਜਾਬ ਭਾਜਪਾ ਆਗੂਆਂ ਤੋਂ ਸਵਾਲ ਚੁੱਕੇ ਹਨ। ਇਹ ਵੀ ਪੁੱਛਿਆ ਕਿ ਕੀ ਇਹ ਪੱਤਰ ਤੁਹਾਡੀ ਸਹਿਮਤੀ ਨਾਲ ਜਾਰੀ ਕੀਤਾ ਗਿਆ ਹੈ।
ਜਦੋਂ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ‘ਚ ਹੋਈ ਤਾਂ ਪੰਜਾਬ ਨੇ ਕੇਂਦਰ ਅਤੇ ਹਰਿਆਣਾ ਸਰਕਾਰਾਂ ‘ਤੇ ਤੱਥ ਲੁਕਾਉਣ ਦਾ ਦੋਸ਼ ਲਗਾਇਆ ਹੈ। ਪੰਜਾਬ ਸਰਕਾਰ ਵੱਲੋਂ ਇੱਕ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਚ ਕਿਹਾ ਗਿਆ ਸੀ ਕਿ 28 ਅਪ੍ਰੈਲ ਨੂੰ ਪਾਣੀ ਦੇ ਮੁੱਦੇ ‘ਤੇ ਬੀਬੀਐਮਬੀ ‘ਚ ਸਾਰੇ ਸੂਬਿਆਂ ਦੀ ਇੱਕ ਬੈਠਕ ਹੋਈ ਸੀ, ਪਰ ਜਦੋਂ ਇਸ ਮਾਮਲੇ ਦਾ ਕੋਈ ਹੱਲ ਨਹੀਂ ਨਿਕਲਿਆ ਤਾਂ ਹਰਿਆਣਾ ਸਰਕਾਰ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਇੱਕ ਪੱਤਰ ਲਿਖਿਆ ਸੀ।
Read More: ਭਾਖੜਾ ਡੈਮ ‘ਤੇ CISF ਤਾਇਨਾਤੀ ਦੇ ਖਰਚੇ ਵਜੋਂ ਪੰਜਾਬ ਧੇਲਾ ਵੀ ਨਹੀਂ ਦੇਵੇਗਾ: CM ਭਗਵੰਤ ਮਾਨ