ਚੰਡੀਗੜ੍ਹ, 21 ਅਗਸਤ 2024: ਭਾਰਤ ਬੰਦ (Bharat Bandh) ਦਾ ਸਭ ਤੋਂ ਵੱਧ ਅਸਰ ਬਿਹਾਰ (Bihar) ‘ਚ ਦੇਖਣ ਨੂੰ ਮਿਲ ਰਿਹਾ ਹੈ। ਬਿਹਾਰ ‘ਚ ਭਾਰਤ ਬੰਦ (Bharat Bandh) ਦੌਰਾਨ ਪਟਨਾ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ । ਬਿਹਾਰ ਦੇ ਮਹਿੰਦਰੂ ਸੁਲਤਾਨਗੰਜ ਇਲਾਕੇ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਅੰਬੇਡਕਰ ਹੋਸਟਲ ਦੇ ਕੋਲ ਅੱਗਜ਼ਨੀ ਦੀ ਖ਼ਬਰ ਹੈ |
ਦਰਅਸਲ, ਦਲਿਤ-ਆਦੀਵਾਸੀ ਸੰਗਠਨਾਂ ਨੇ ਸੁਪਰੀਮ ਕੋਰਟ ਵੱਲੋਂ ਐੱਸਸੀ ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੀ ਇਜਾਜ਼ਤ ਦੇ ਖਿਲਾਫ਼ ਅੱਜ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਹੈ। ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (ਐਨਏਸੀਡੀਏਓਆਰ) ਨੇ ਇਸ ਨੂੰ ਦਲਿਤਾਂ ਅਤੇ ਆਦਿਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਦੇ ਵਿਰੁੱਧ ਦੱਸਿਆ ਹੈ।
ਦੂਜੇ ਪਾਸੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ‘ਚ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤ ਬੰਦ (Bharat Bandh) ਸੱਦੇ ਦਾ ਕਾਂਗਰਸ, ਟੀਐਮਸੀ, ਸਪਾ, ਬਸਪਾ, ਆਰਜੇਡੀ, ਜੇਐਮਐਮ ਸਮੇਤ ਕਈ ਪਾਰਟੀਆਂ ਨੇ ਸਮਰਥਨ ਕੀਤਾ ਹੈ। ਝਾਰਖੰਡ ਮੁਕਤੀ ਮੋਰਚਾ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ।