ਚੰਡੀਗੜ੍ਹ 11 ਅਕਤੂਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਜਲੰਧਰ ਵਿਜੀਲੈਂਸ ਬਿਊਰੋ ਵਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ | ਜਿਸਦੇ ਚੱਲਦੇ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਆਸ਼ੂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਜਲੰਧਰ ਵਿਜੀਲੈਂਸ ਬਿਊਰੋ ਨੇ ਵੀ ਬੀਤੇ ਦਿਨ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ‘ਚ ਇਕ ਵੱਖਰਾ ਕੇਸ ਦਰਜ ਕਰਦਿਆਂ ਆਸ਼ੂ ਨੂੰ ਨਾਮਜਦ ਕੀਤਾ ਸੀ |
ਨਵੰਬਰ 23, 2024 6:07 ਪੂਃ ਦੁਃ