ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਤਲਬ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਜਨਵਰੀ ਨੂੰ ਹੋਵੇਗੀ।
ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਦੇ ਪੀਏ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਸਮੇਤ ਵਿਜੀਲੈਂਸ ਦਫ਼ਤਰ ਪਹੁੰਚਿਆ ਅਤੇ ਉਸ ਨੇ ਐੱਸ.ਐੱਸ.ਪੀ. ਨੂੰ ਆਤਮ-ਸਮਰਪਣ ਕਰ ਦਿੱਤਾ ਦੱਸ ਦੇਈਏ ਕਿ ਪੰਕਜ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਫ਼ਰਾਰ ਸੀ।