ਚੰਡੀਗੜ੍ਹ, 16 ਫਰਵਰੀ 2023: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਹੋਏ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਹੈ। ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਪੰਜਾਬ ਵਿਜੀਲੈਂਸ ਨੇ ਮੁਲਜ਼ਮ ਆਸ਼ੂ ਖ਼ਿਲਾਫ਼ 16 ਅਗਸਤ 2022 ਨੂੰ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਉਸ ਨੂੰ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਗਿਆ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਆਸ਼ੂ ਨੂੰ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਵਿੱਚ ਆਸ਼ੂ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ।